ਬੰਗਾ, 20 ਸਤੰਬਰ (ਧਰਮਵੀਰ ਪਾਲ)-ਪਿੰਡ ਪਠਲਾਵਾ ਵਿਖੇ ਪਿੰਡ ਦੀ ਫਿਰਨੀ ਜੋ ਕਿ ਪਿਛਲੇ ਸਮੇਂ ਤੋਂ ਹੋ ਰਹੀ ਬਰਸਾਤ ਕਾਰਨ ਕਾਫੀ ਖਰਾਬ ਹੋ ਗਈ ਸੀ ਉਸ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ | ਇਸ ਮੌਕੇ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਨੇ ਰੀਬਨ ਕੱਟ ਕੇ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ | ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕੇ ਦੀਆਂ ਜੋ ਖਰਾਬ ਜਾਂ ਟੁੱਟੀਆਂ ਸੜਕਾਂ ਹਨ ਉਨ੍ਹਾਂ ਦੀ ਰਿਪੇਅਰ ਜਾਂ ਨਵੀਆਂ ਬਣਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਹੋ ਹੀ ਬਰਸਾਤ ਕਾਰਨ ਜਿਨ੍ਹਾਂ ਪਿੰਡ ਦੀਆਂ ਸੜਕਾਂ ਟੁੱਟ ਚੁੱਕੀਆਂ ਹਨ ਉਨ੍ਹਾਂ ਨੂੰ ਨਵਾਂ ਬਣਾਉਣ ਲਈ ਸਰਕਾਰ ਵਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ | ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਕੁਲਜੀਤ ਸਰਹਾਲ ਨੂੰ ਮੰਗ-ਪੱਤਰ ਦਿੱਤਾ ਜਿਸ ਵਿਚ ਉਨ੍ਹਾਂ ਨੇ ਪਿੰਡ ਦੀ ਇਕ ਸੜਕ ਜੋ ਕਿ ਪ੍ਰਾਈਮਰੀ ਸਕੂਲ ਤੋਂ ਲੈ ਕੇ ਗੁਜਰਪੁਰ ਤੱਕ ਜਾਂਦੀ ਹੈ ਉਸ ਦੀ ਹਾਲਤ ਖਰਾਬ ਹੋਣ ਕਰਕੇ ਉਸ ਨੂੰ ਬਣਾਉਣ ਦੀ ਮੰਗ ਕੀਤੀ | ਇਸ ਮੌਕੇ ਸਰਹਾਲ ਨੇ ਕਿਹਾ ਕਿ ਹਲਕੇ ਦੇ ਵਿਕਾਸ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਬਲਦੀਪ ਸਿੰਘ ਸੈਣੀ, ਬਲਾਕ ਪ੍ਰਧਾਨ ਸਤਨਾਮ ਸਿੰਘ ਝਿੱਕਾ, ਸਕੱਤਰ ਮਾਰਕੀਟ ਕਮੇਟੀ ਬੰਗਾ ਵਰਿੰਦਰ ਕੁਮਾਰ, ਚੇਅਰਮੈਨ ਬਲਵੀਰ ਕਰਨਾਣਾ, ਬਾਬਾ ਗੁਰਪ੍ਰੀਤ ਸਿੰਘ, ਸਰਪੰਚ ਦਿਲਬਾਗ ਸਿੰਘ, ਸਾਬਕਾ ਸਰਪੰਚ ਹਰਪਾਲ ਸਿੰਘ, ਸੁਨੀਤਾ ਰਾਣੀ, ਨਰੇਸ਼ ਕੁਮਾਰ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਗੋਲਡੀ (ਸਾਰੇ ਪੰਚ), ਸਾਬਕਾ ਪੰਚ ਸੰਤੋਖ ਸਿੰਘ, ਸਰਬਜੀਤ ਸਿੰਘ ਸਾਭੀ, ਪਾਖਰ ਰਾਮ ਬਾਬੂ, ਕੁਲਦੀਪ ਸਿੰਘ, ਇੰਸਪੈਕਟਰ ਰਾਮ ਲਾਲ, ਬਹਾਦਰ ਸਿੰਘ, ਨੰਬਰਦਾਰ ਸੰਦੀਪ ਸਿੰਘ, ਹਰਮਿੰਦਰ ਸਿੰਘ, ਬਲਜੀਤ, ਜੱਸੀ, ਬੱਲੀ ਤੇ ਹੋਰ ਹਾਜ਼ਰ ਸਨ |