25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਹੁਜਨ ਸਮਾਜ ਪਾਰਟੀ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਧਰਨਾ <br/>

ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਫਿਲੌਰ ਹਲਕੇ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਦੀਵਾਰ ਨੂੰ ਤੋੜਨ ਤੇ ਸਤਿਗੁਰੂ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਦੇ ਰਸਤੇ 'ਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਰੋਸ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਦੀ ਅਗਵਾਈ ਕਰ ਰਹੇ ਬਸਪਾ ਦੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਮਹਿਤੋਂ ਨੇ ਦੱਸਿਆ ਕਿ ਪਿਛਲੇ ਦਿਨੀਂ ਫਿਲੋਰ ਹਲਕੇ ਦੇ ਪਿੰਡ ਧਲੇਤਾ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਦੀ ਦੀਵਾਰ ਨੂੰ ਤੋੜ ਕੇ ਮਾਣ ਮਰਿਯਾਦਾ ਨੂੰ ਠੇਸ ਪਹੁੰਚਾਈ ਗਈ ਜਦੋਂਕਿ ਪੰਜਾਬ ਸਰਕਾਰ ਵਲੋਂ ਸਤਿਗੁਰੂ ਰਵੀਦਾਸ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਦੇ ਨੇੜੇ ਤੇ ਰਸਤੇ 'ਚ ਸ਼ਰਾਬ ਦੇ ਠੇਕੇ ਖੋਲ੍ਹ ਕੇ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਾਈ ਹੈ | ਇਸੇ ਤਰ੍ਹਾਂ ਬਟਾਲਾ ਵਿਚ ਭਗਤ ਕਬੀਰ ਦੇ ਮੰਦਿਰ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਇਕ ਸਿਰਫਿਰੇ ਵਿਅਕਤੀ ਵਲੋਂ ਮਹਾਂਰਿਸ਼ੀ ਵਾਲਮੀਕ ਦੇ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਹੈ | ਇਨ੍ਹਾਂ ਸਾਰੀਆਂ ਘਟਨਾਵਾਂ ਨੂੰ ਲੈ ਕੇ ਅੱਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਧਰਨੇ ਪ੍ਰਦਰਸ਼ਨ ਕਰਕੇ ਰੋਸ ਜਤਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਦਲਿਤ ਸਮਾਜ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਦੀ ਤਸਵੀਰ ਲਗਾ ਕੇ ਡਰਾਮਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਰੋਜ਼ਾਨਾ ਦਲਿਤ ਸਮਾਜ ਦੇ ਰਹਿਬਰਾਂ ਦਾ ਨਿਰਾਦਰ ਕੀਤਾ ਜਾ ਰਿਹਾ ਹੈ | ਜਿਸ ਕਰਕੇ ਦਲਿਤ ਸਮਾਜ ਅੰਦਰ ਮੌਜੂਦਾ 'ਆਪ' ਸਰਕਾਰ ਖ਼ਿਲਾਫ਼ ਰੋਸ ਤੇ ਗ਼ੁੱਸੇ ਦੀ ਲਹਿਰ ਹੈ | ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ੀ ਗਈ | ਉਪਰੰਤ ਪੰਜਾਬ ਰਾਜਪਾਲ ਦੇ ਨਾਂਅ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਧਰਨੇ ਵਿਚ ਕੁਲਵੰਤ ਸਿੰਘ ਮਹਿਤੋਂ ਸੂਬਾ ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ ਭਜਨਾ ਰਾਮ, ਮੋਹਣ ਸਿੰਘ ਭੱਟਮਾਜਰਾ ਹਲਕਾ ਇੰਚਾਰਜ, ਕੁਲਵੰਤ ਸਿੰਘ ਪ੍ਰਧਾਨ ਹਲਕਾ ਬਸੀ ਪਠਾਣਾਂ, ਕ੍ਰਿਸ਼ਨ ਸਿੰਘ ਬਧੌਛੀ, ਸਤਨਾਮ ਸਿੰਘ, ਜਸਵਿੰਦਰ ਸਿੰਘ, ਐਸ.ਬੀ ਯਾਦਵ, ਅਜੈਬੀਰ ਸਿੰਘ, ਕੈਪਟਨ ਮਹਿੰਦਰ ਸਿੰਘ ਜਟਾਣਾਂ, ਜਸਪਾਲ ਸਿੰਘ, ਮੋਹਨ ਸਿੰਘ ਭਾਂਬਰੀ, ਕੁਲਦੀਪ ਸਿੰਘ, ਕੁਲਵੰਤ ਸਿੰਘ ਪਾਂਧੀ ਮੀਡੀਆ ਇੰਚਾਰਜ, ਕਰਨੈਲ ਸਿੰਘ, ਮਾਸਟਰ ਸਰਦਾਰਾ ਸਿੰਘ, ਬਲਵੀਰ ਸਿੰਘ, ਪਾਲ ਸਿੰਘ ਨਲੀਨੀ, ਸ਼ਿੰਗਾਰਾ ਸਿੰਘ, ਜੋਗਿੰਦਰ ਸਿੰਘ, ਸੋਹਣ ਸਿੰਘ ਕੰਗ, ਲਾਲ ਸਿੰਘ, ਧਰਮਿੰਦਰ ਸਿੰਘ, ਗੁਰਮੇਲ ਕੌਰ, ਕੁਲਵੰਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਸਨ |

ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ 'ਆਪ' ਸਰਕਾਰ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਰਹੀ-ਰਾਜੂ ਖੰਨਾ <br/> ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ 'ਆਪ' ਸਰਕਾਰ ਵਲੋਂ ਠੋਸ ਕਦਮ ਚੁੱਕੇ ਜਾ ਰਹੇ ਹਨ-ਮਛਰਾਏ, ਸਲਾਣੀ, ਚੈਹਿਲਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।