ਮੰਡੀ ਗੋਬਿੰਦਗੜ੍ਹ, 29 ਅਗਸਤ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਸਰਕਲ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਭਰਵੀਆਂ ਮੀਟਿੰਗਾਂ ਕੀਤੀਆਂ | ਇਸ ਮੌਕੇ ਰਾਜੂ ਖੰਨਾ ਨੇ ਕਿਹਾ ਕਿ ਭਾਵੇਂ ਪੂਰਾ ਪੰਜਾਬ ਅੱਜ ਹੜ੍ਹਾਂ ਦੀ ਮਾਰ ਹੇਠ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ, ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਦੀ ਬਜਾਏ ਸੈਰ ਸਪਾਟਿਆਂ ਅਤੇ ਆਪਣੇ ਸਮਾਗਮਾਂ ਵਿਚ ਰੁੱਝੇ ਹੋਏ ਹਨ | ਜਿਸ ਕਰਕੇ ਹੜ੍ਹ ਪੀੜਤਾਂ ਨੂੰ 'ਆਪ' ਦੀ ਸਰਕਾਰ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ | ਰਾਜੂ ਖੰਨਾ ਨੇ ਕਿਹਾ ਕਿ ਪਿਛਲੇ ਦਸ ਦਿਨਾਂ ਤੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਥਾਂ-ਥਾਂ ਪੁੱਜ ਕੇ ਹੜ੍ਹ ਪੀੜਤਾਂ ਦੀ ਹਰ ਪੱਖ ਤੋਂ ਸਹਾਇਤਾ ਕਰ ਰਹੇ ਹਨ ਉੱਥੇ ਹੀ ਸਾਨੂੰ ਵੀ ਹੜ੍ਹ ਪੀੜਤਾਂ ਲਈ ਰਾਸ਼ਨ, ਪਸ਼ੂਆਂ ਲਈ ਚਾਰਾ, ਕੱਪੜੇ, ਦੁੱਧ, ਕਣਕ ਚਾਵਲ ਤੇ ਆਟੇ ਦੇ ਪ੍ਰਬੰਧ ਕਰਕੇ ਤੁਰੰਤ ਰਾਹਤ ਸਮੱਗਰੀ ਹੜ੍ਹ ਪੀੜਤ ਪਰਿਵਾਰਾਂ ਤੱਕ ਪਹੁੰਚਾਉਣੀ ਚਾਹੀਦੀ ਹੈ ਤਾਂ ਜੋ ਸਰਕਾਰ ਤੋਂ ਸਹਾਇਤਾ ਦੀ ਆਸ ਖ਼ਤਮ ਕਰ ਚੁੱਕੇ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਵੱਖ ਵੱਖ ਪਿੰਡਾਂ ਦੇ ਆਗੂਆਂ ਤੇ ਵਰਕਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਬਿਨਾਂ ਕਿਸੇ ਡਰ ਭੈਅ ਤੋਂ ਲੜਨ ਦੀ ਅਪੀਲ ਕੀਤੀ, ਨਾਲ ਹੀ ਉਨ੍ਹਾਂ ਨੂੰ ਪਿੰਡ ਪੱਧਰ ਤੇ ਬੂਥ ਕਮੇਟੀਆਂ ਬਣਾਉਣ ਲਈ ਵੀ ਕਿਹਾ | ਇਸ ਮੌਕੇ 'ਤੇ ਗੁਰਪ੍ਰੀਤ ਸਿੰਘ ਲਾਪਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਨ ਤੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਮੀਟਿੰਗਾਂ 'ਚ ਸਰਕਲ ਜਥੇਦਾਰ ਜਰਨੈਲ ਸਿੰਘ ਮਾਜਰੀ, ਹਰਮਿੰਦਰ ਸਿੰਘ ਕੁੰਭੜਾ, ਫੋਰਮੈਨ ਬਲਵੀਰ ਸਿੰਘ ਸਿੱਧੂ, ਪਲਵਿੰਦਰ ਸਿੰਘ ਤਲਵਾੜਾ, ਕੁਲਵਿੰਦਰ ਸਿੰਘ ਭੰਗੂ, ਇੰਦਰਜੀਤ ਸਿੰਘ ਚਤੁਰਪੁਰਾ, ਬਲਵੀਰ ਸਿੰਘ ਡਡਹੇੜੀ, ਜਸਪਾਲ ਸਿੰਘ ਫ਼ਤਹਿਗੜ੍ਹ ਨਿਊਆ, ਦਰਸ਼ਨ ਸਿੰਘ, ਹਰਬੰਸ ਸਿੰਘ, ਬਲਵੀਰ ਸਿੰਘ ਸਾਬਕਾ ਸਰਪੰਚ ਜੱਲੋਵਾਲ, ਲਖਵੀਰ ਸਿੰਘ ਸਾਬਕਾ ਸਰਪੰਚ, ਪਾਲ ਸਿੰਘ ਸਾਬਕਾ ਸਰਪੰਚ ਲੁਹਾਰ ਮਾਜਰਾ, ਮੁਕੰਦ ਸਿੰਘ ਸਾਬਕਾ ਸਰਪੰਚ, ਡਾ.ਮਨਜੀਤ ਸਿੰਘ ਨੰਬਰਦਾਰ, ਬਲਜਿੰਦਰ ਸਿੰਘ ਸੇਖੋਂ, ਗੁਰਜੀਤ ਸਿੰਘ ਬੱਬੂ, ਸਤਨਾਮ ਸਿੰਘ, ਸੁਖਬੀਰ ਸਿੰਘ ਸਾਬਕਾ ਸਰਪੰਚ, ਰਘਬੀਰ ਸਿੰਘ ਕੁੰਭੜਾ, ਜਸਪਾਲ ਸਿੰਘ ਕੁੰਭ, ਜੀਤ ਸਿੰਘ ਡਡਹੇੜੀ, ਸਤਵਿੰਦਰ ਸਿੰਘ ਗਰੇਵਾਲ, ਜਸਵੀਰ ਸਿੰਘ, ਗਿਆਨ ਸਿੰਘ ਕੁੰਭੜਾ, ਗੁਰਜੀਤ ਸਿੰਘ ਕੋਟਲਾ, ਅੰਗੂਰੀ ਲਾਲ, ਕਿ੍ਸ਼ਨ ਕੁੰਭੜਾ, ਜਸਪਾਲ ਸਿੰਘ ਕੋਟਲਾ, ਗੁਰਵਿੰਦਰ ਕੌਰ, ਮਨਜੀਤ ਕੌਰ, ਸੱਜਣ ਸਿੰਘ, ਚੋਬਰ ਸਿੰਘ ਕੁੰਭ, ਮਹਿੰਦਰ ਸਿੰਘ, ਸੇਵਾ ਸਿੰਘ ਤੂਰਾਂ, ਪ੍ਰੀਤਮ ਸਿੰਘ ਨੰਬਰਦਾਰ, ਦਵਿੰਦਰ ਸਿੰਘ, ਜਗਦੀਪ ਸਿੰਘ ਕੁੰਭ, ਜੱਗੀ ਕੁੰਭ, ਗੁਰਜੀਤ ਸਿੰਘ, ਜਗਦੀਪ ਸਿੰਘ ਸਾਬਕਾ ਸਰਪੰਚ, ਜੀਤ ਸਿੰਘ ਨੰਬਰਦਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਪਿੰਡਾਂ ਦੇ ਵਰਕਰ ਤੇ ਆਗੂ ਮੌਜੂਦ ਰਹੇ |