25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮੋਹਾਲੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਪ੍ਰਬੰਧਕਾਂ ਖ਼ਿਲਾਫ਼ ਰੋਸ ਮੁਜ਼ਾਹਰਾ <br/>

ਅਜੀਤ ਡੈਸਕ 30-08-2025
ਫ਼ਤਹਿਗੜ੍ਹ ਸਾਹਿਬ, 29 ਅਗਸਤ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਭਗਤਪੁਰਾ ਵਿਖੇ ਸਥਿਤ ਮੋਹਾਲੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਪ੍ਰਬੰਧਕਾਂ ਖ਼ਿਲਾਫ਼ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ਵਿਦਿਆਰਥੀਆਂ ਨੇ ਹੱਥਾਂ ਵਿਚ ਇਨਸਾਫ਼ ਦੀ ਮੰਗ ਕਰਦੇ ਸਲੋਗਨ ਫੜ ਕੇ ਨਾਅਰੇਬਾਜ਼ੀ ਵੀ ਕੀਤੀ | ਵਿਦਿਆਰਥੀਆਂ ਦਾ ਕਹਿਣਾ ਸੀ ਕਿ ਪ੍ਰਬੰਧਕ ਉਨ੍ਹਾਂ ਦੀਆਂ ਟਰਾਂਸਪੋਰਟ, ਫ਼ੀਸ ਆਦਿ ਸੰਬੰਧੀ ਸਮੱਸਿਆਵਾਂ ਸੁਣਨ ਲਈ ਤਿਆਰ ਨਹੀਂ ਹਨ | ਇੰਨਾ ਹੀ ਨਹੀਂ ਉਨ੍ਹਾਂ ਨਾਲ ਮਾੜਾ ਵਿਵਹਾਰ ਵੀ ਕੀਤਾ ਜਾ ਰਿਹਾ ਹੈ | ਉਨ੍ਹਾਂ ਦੀਆਂ ਮੰਗਾਂ ਵਿਚ ਪਿ੍ੰਸੀਪਲ ਨੂੰ ਬਦਲਣ ਦੀ ਮੰਗ ਵੀ ਸ਼ਾਮਿਲ ਸੀ | ਇਕ ਵਿਦਿਆਰਥਣ ਨੇ ਕਿਹਾ ਕਿ ਜਦੋਂ ਉਹ ਬਾਹਰ ਤੋਂ ਆਉਂਦੀਆਂ ਹਨ ਤਾਂ ਮੁੱਖ ਮਾਰਗ ਤੋਂ ਲੈ ਕੇ ਕਾਲਜ ਤੱਕ ਬੱਸ ਨਹੀਂ ਮਿਲਦੀ, ਜਿਸ ਕਾਰਨ ਉਨ੍ਹਾਂ ਨੂੰ ਪੈਦਲ ਆਉਣਾ ਪੈਂਦਾ ਹੈ, ਕਈ ਵਾਰ ਤਾਂ ਸ਼ਾਮ ਨੂੰ ਹਨ੍ਹੇਰਾ ਹੋਣ ਕਾਰਨ ਇਹ ਮੁਸ਼ਕਿਲ ਹੋਰ ਵਧ ਜਾਂਦੀ ਹੈ | ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ | ਵਿਦਿਆਰਥੀਆਂ ਨੇ ਕਿਹਾ ਕਿ ਜੇਕਰ ਪ੍ਰਬੰਧਕਾਂ ਨੇ ਉਨ੍ਹਾਂ ਦੀ ਸੁਣਵਾਈ ਜਲਦ ਨਾ ਕੀਤੀ ਤਾਂ ਤਾਂ ਉਹ ਸਮੱਸਿਆਵਾਂ ਦੇ ਹੱਲ ਲਈ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਨੂੰ ਮਿਲਣਗੇ | ਇਸ ਸਬੰਧੀ ਸੰਪਰਕ ਕਰਨ 'ਤੇ ਪਿ੍ੰਸੀਪਲ ਨੇ ਫ਼ੋਨ ਨਹੀਂ ਚੁੱਕਿਆ ਜਦਕਿ ਮੈਨੇਜਿੰਗ ਡਾਇਰੈਕਟਰ ਅੰਕਿਤ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਜਲਦ ਹੀ ਮਸਲਾ ਸੁਲਝਾਉਣ ਦੀ ਗੱਲ ਕਹੀ | ਇਸ ਮੌਕੇ ਪ੍ਰਬੰਧਕਾਂ ਦੇ ਬੁਲਾਵੇ 'ਤੇ ਆਏ ਪੁਲਿਸ ਅਧਿਕਾਰੀਆਂ ਵਲੋਂ ਵੀ ਵਿਦਿਆਰਥੀਆਂ ਨੂੰ ਕਲਾਸਾਂ ਵਿਚ ਜਾਣ ਲਈ ਸਮਝਾਇਆ ਗਿਆ ਪਰ ਉਨ੍ਹਾਂ ਦਾ ਕਹਿਣਾ ਸੀ ਕਿ ਜਦੋਂ ਤੱਕ ਕਾਲਜ ਦੇ ਐਮ. ਡੀ. ਉਨ੍ਹਾਂ ਦੀ ਗੱਲ ਨਹੀਂ ਸੁਣਦੇ, ਰੋਸ ਧਰਨਾ ਜਾਰੀ ਰਹੇਗਾ |

ਪਿਛਲੀ ਖ਼ਬਰ -ਕਿਸਾਨ ਨਾਲ 95 ਲੱਖ ਦੀ ਠੱਗੀ ਮਾਰਨ ਦਾ ਮਾਮਲਾ- ਸਾਈਬਰ ਸੈੱਲ ਦੀ ਟੀਮ ਨੇ ਦਿੱਲੀ ਤੋਂ ਗਰੋਹ ਦਾ ਇਕ ਮੈਂਬਰ ਕੀਤਾ ਗਿ੍ਫ... ਅਗਲੀ ਖ਼ਬਰ ਚਾਰ ਸਾਲ ਦੀ ਬੱਚੀ ਨਾਲ ਜਬਰ-ਜਨਾਹ ਦੀ ਕੋਸ਼ਿਸ਼ ਦੇ ਦੋਸ਼ ਹੇਠ ਦੋਸ਼ੀ ਨੂੰ ਦਸ ਸਾਲ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।