ਪਟਿਆਲਾ, 29 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਮਹਾਨ ਕੋਸ਼ ਦੀ ਹੋਈ ਬੇਅਦਬੀ ਨੂੰ ਲੈ ਕੇ ਕਿ ਜਿਥੇ ਦੇਸ਼ਾਂ ਵਿਦੇਸ਼ਾਂ ਵਿਚ ਘੋਰ ਨਿੰਦਾ ਹੋ ਰਹੀ ਹੈ | ਉੱਥੇ ਐਸ.ਓ.ਆਈ. ਦੇ ਵਿਦਿਆਰਥੀਆਂ, ਸ਼੍ਰੋਮਣੀ ਅਕਾਲੀ ਦਲ ਦੀ ਜੁਝਾਰੂ ਲੀਡਰਸ਼ਿਪ ਤੇ ਹੋਰਨਾਂ ਜਥੇਬੰਦੀਆਂ ਦੇ ਵਿਦਿਆਰਥੀ ਸੰਘਰਸ਼ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਦੇਰ ਰਾਤ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਅਤੇ ਹੋਰਨਾਂ ਸੰਬੰਧਿਤ ਅਧਿਕਾਰੀਆਂ ਖਿਲਾਫ 298 ਧਾਰਾ ਲਗਾ ਕੇ ਕੇਸ ਦਰਜ਼ ਕੀਤੇ ਗਏ ਹਨ | ਜਿਸ ਲਈ ਐਸ.ਓ.ਆਈ. ਤੇ ਹੋਰ ਵਿਦਿਆਰਥੀ ਜਥੇਬੰਦੀਆਂ ਦਾ ਕਾਰਜ ਵੀ ਸ਼ਲਾਘਾਯੋਗ ਰਿਹਾ | ਇਨਾ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਅਮਿੱਤ ਸਿੰਘ ਰਾਠੀ ਨੇ ਪ੍ਰੈਸ ਬਿਆਨ ਰਾਹੀਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਕੋਸ 'ਚ ਇਤਿਹਾਸ ਨਾਲ ਵੀ ਛੇੜਛਾੜ ਪਾਈ ਗਈ ਸੀ ਤੇ ਕੱਲ੍ਹ ਯੂਨੀਵਰਸਿਟੀ ਪਟਿਆਲਾ ਵਲੋਂ ਲੁਕਵੇਂ ਢੰਗ ਨਾਲ ਘੋਰ ਬੇਅਦਬੀ ਕਰਦੇ ਹੋਏ ਬਾਗ਼ਬਾਨੀ ਏਰੀਏ 'ਚ ਡੂੰਘੇ ਟੋਏ ਪੁੱਟ ਕਿ 15 ਹਜ਼ਾਰ ਮਹਾਨ ਕੋਸ਼ ਦੀਆਂ ਕਾਪੀਆਂ ਦੇ ਅੰਕ ਫਾੜ ਫਾੜ ਕੇ ਦੱਬਣ ਦੀ ਜਦੋਂ ਕੋਸ਼ਿਸ਼ ਕੀਤੀ ਗਈ ਤਾ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ.ਓ.ਆਈ. ਵਲੋਂ ਯੂਨੀਵਰਸਿਟੀ ਪ੍ਰਸ਼ਾਸਨ ਦਾ ਸਖ਼ਤ ਵਿਰੋਧ ਕੀਤਾ ਗਿਆ, ਜਿਸ 'ਤੇ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਵੀ ਕੀਤੀ ਗਈ ਜਿਸ ਉਪਰੰਤ ਉਹ ਆਪ ਵਿਦਿਆਰਥੀਆਂ ਦੇ ਸਮਰਥਨ ਲਈ ਯੂਨੀਵਰਸਟੀ ਦੇ ਮੁੱਖ ਗੇਟ 'ਤੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਨਾਲ ਡਟ ਗਏ | ਰਾਠੀ ਨੇ ਇਸ ਮਹਾਨ ਕੋਸ਼ ਦੀ ਬੇਅਬਦੀ ਕਰਨ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਸ਼ਾਸਨ 'ਤੇ ਸਖਤ ਕਾਰਵਾਈ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਇਸ ਸੰਬੰਧੀ ਦੋਸ਼ੀਆਂ 'ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ |