ਅਮਲੋਹ, 29 ਅਗਸਤ (ਕੇਵਲ ਸਿੰਘ)-ਨਜ਼ਦੀਕੀ ਪਿੰਡ ਅੰਨੀਆਂ ਦੀ ਪੰਚਾਇਤ ਵਲੋਂ ਆਂਗਣਵਾੜੀ ਸੈਂਟਰ ਦੀ ਇਮਾਰਤ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਨੇ ਦੱਸਿਆ ਕਿ 2 ਲੱਖ ਦੀ ਗ੍ਰਾਂਟ ਨਾਲ ਇਹ ਕਾਰਜ ਪੰਜਾਬ ਸਰਕਾਰ ਵਲੋਂ ਪੀ.ਡਬਲਿਊ.ਡੀ. ਰਾਹੀਂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਅਗਵਾਈ ਵਿਚ ਪਿੰਡ ਅੰਦਰ ਵਿਕਾਸ ਦੇ ਕੰਮ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਨਵੇਂ ਕੰਮਾਂ ਦੀ ਸ਼ੁਰੂਆਤ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਸਰਪੰਚ ਸ਼ਮਸ਼ੇਰ ਸਿੰਘ, ਜੋਨੀ ਸ਼ਰਮਾ, ਪੰਚ ਬਲਜਿੰਦਰ ਸਿੰਘ, ਪੰਚ ਨੇਤਰ ਸਿੰਘ, ਗੁਰਮੀਤ, ਜਗਦੀਸ਼ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਗੁਰਚਰਨ ਸਿੰਘ ਮੌਜੂਦ ਸਨ |