25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹੋਈ ਮੀਟਿੰਗ <br/>

ਅਜੀਤ ਡੈਸਕ 30-08-2025
ਅਮਲੋਹ, 29 ਅਗਸਤ (ਕੇਵਲ ਸਿੰਘ)-ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅਮਲੋਹ ਸ਼ਹਿਰ ਦੇ ਵਾਰਡ ਨੰਬਰ-2 ਵਿਖੇ ਸੀਨੀਅਰ ਆਗੂ ਜਤਿੰਦਰ ਸਿੰਘ ਰਾਮਗੜ੍ਹੀਆ ਦੀ ਅਗਵਾਈ ਵਿਚ ਅਹਿਮ ਮੀਟਿੰਗ ਹੋਈ | ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਅਤੇ ਵਾਰਡ ਵਾਸੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਕਮੇਟੀ ਵੀ ਬਣਾਈ ਗਈ | ਸ. ਰਾਮਗੜ੍ਹੀਆ ਨੇ ਭਰੋਸਾ ਦਿੱਤਾ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਇੱਕਜੁੱਟ ਹੋ ਕੇ ਕੰਮ ਕਰਨਗੇ ਉੱਥੇ ਹੀ ਜਿਹੜਾ ਵਿਅਕਤੀ ਨਸ਼ਿਆਂ ਦਾ ਆਦੀ ਹੋ ਗਿਆ ਹੈ, ਉਸ ਦਾ ਨਸ਼ਾ ਛੁਡਵਾਉਣ ਲਈ ਮਦਦ ਕਰਨਗੇ | ਇਸ ਮੌਕੇ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਥਾਣਾ ਅਮਲੋਹ ਦੇ ਮੁਖੀ ਬਲਜਿੰਦਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਸਾਥ ਜ਼ਰੂਰ ਕਰਨ | ਇਸ ਮੌਕੇ ਜਗਜੀਵਨ ਸਿੰਘ, ਮਨੀਸ਼ ਪੂਰੀ, ਗਗਨ ਰੂਪਰਾਏ, ਪਰਮਿੰਦਰ ਸਿੰਘ, ਗੁਰਤੇਜ਼ ਸਿੰਘ, ਸੁਖਵੀਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਡੱਲਾ, ਜਤਿੰਦਰ ਸਿੰਘ ਮਾਣਕ, ਸੰਦੀਪ ਕੁਮਾਰ, ਸੇਵਾ ਸਿੰਘ, ਜਗਦੇਵ ਸਿੰਘ, ਜਸਵੰਤ ਸਿੰਘ, ਗਗਨਦੀਪ ਸਿੰਘ, ਦੀਪਕ, ਜਗਤਾਰ ਸਿੰਘ, ਮਨਜੀਤ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਪੰਚਾਇਤ ਖਮਾਣੋਂ ਵਲੋਂ ਵਿਕਾਸ ਕਾਰਜਾਂ ਨੂੰ ਲੈ ਕੇ ਅਹਿਮ ਮੀਟਿੰਗ ਅਗਲੀ ਖ਼ਬਰ ਨੀਲੇ ਕਾਰਡ ਕੱਟਣ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਸਿਆਸਤ ਕਰ ਰਹੀ ਹੈ-ਗੁਰੂ, ਰਾਣਾ, ਰਾਜੀਵ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।