ਫ਼ਤਹਿਗੜ੍ਹ ਸਾਹਿਬ, 29 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਬਾਟਨੀ ਅਤੇ ਵਾਤਾਵਰਨ ਵਿਗਿਆਨ ਵਿਭਾਗ ਵਲੋਂ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ 'ਰੈਗਿੰਗ ਵਿਰੁੱਧ ਜਾਗਰੂਕਤਾ' ਵਿਸ਼ੇ 'ਤੇ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਬੁਲਾਰੇ ਵਜੋਂ ਅਰਥ ਸ਼ਾਸਤਰ ਵਿਭਾਗ ਦੇ ਪ੍ਰੋ. ਜੁਪਿੰਦਰ ਸਿੰਘ ਸ਼ਾਮਿਲ ਹੋਏ | ਇਸ ਲੈਕਚਰ ਵਿਚ ਕਾਲਜ ਦੇ ਐਮ.ਐਸ.ਸੀ., ਬਾਟਨੀ, ਬੀ.ਐਸ.ਸੀ. ਖੇਤੀਬਾੜੀ ਅਤੇ ਬੀ.ਐਸ.ਸੀ. ਮੈਡੀਕਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਪ੍ਰੋ. ਜੁਪਿੰਦਰ ਸਿੰਘ ਨੇ ਰੈਗਿੰਗ ਨੂੰ ਇਕ ਗੰਭੀਰ ਸਮਾਜਿਕ ਸਮੱਸਿਆ ਵਜੋਂ ਦਰਸਾਇਆ, ਜੋ ਵਿਦਿਆਰਥੀਆਂ ਦੇ ਮਨੁੱਖੀ ਅਧਿਕਾਰਾਂ ਅਤੇ ਆਤਮ-ਗੌਰਵ ਦੀ ਉਲੰਘਣਾ ਕਰਦੀ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਾਲਜ ਦੀ ਐਂਟੀ-ਰੈਗਿੰਗ ਕਮੇਟੀ ਦੀ ਭੂਮਿਕਾ ਸਬੰਧੀ ਵਿਸਥਾਰ ਨਾਲ ਸਮਝਾਇਆ ਅਤੇ ਰੈਗਿੰਗ ਦੀ ਕਿਸੇ ਵੀ ਘਟਨਾ ਨੂੰ ਰਿਪੋਰਟ ਕਰਨ ਦੀ ਸਹੀ ਪ੍ਰਕਿਰਿਆ ਬਾਰੇ ਵੀ ਜਾਣਕਾਰੀ ਦਿੱਤੀ | ਸਮਾਗਮ ਦੇ ਅਖੀਰ ਵਿਚ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਦੇ ਮੁਖੀ ਡਾ.ਲਵਨੀਤ ਕੌਰ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮੁਖੀ ਡਾ. ਸੰਤੋਸ਼ ਕੁਮਾਰ, ਡਾ. ਸੰਦੀਪ ਕੁਮਾਰ ਸਿੰਘ, ਡਾ. ਵਿਜੇ ਸਿੰਘ, ਡਾ. ਹਰਲੀਨ ਕੌਰ ਅਤੇ ਅਨਮੋਲ ਕੌਰ ਵੀ ਮੌਜੂਦ ਸਨ |