31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅਮਲੋਹ ਵਿਚ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੀ ਮੀਟਿੰਗ ਹੋਈ

ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੇ ਅਹੁਦੇਦਾਰ ਅਤੇ ਮੈਂਬਰ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਕੇਵਲ ਸਿੰਘ <br/> 31-08-2025
ਅਮਲੋਹ, 30 ਅਗਸਤ (ਕੇਵਲ ਸਿੰਘ)-ਸੀ.ਪੀ.ਐਫ. ਕਰਮਚਾਰੀ ਯੂਨੀਅਨ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਮਾਜਰੀ, ਬਲਾਕ ਪ੍ਰਧਾਨ ਅਮਲੋਹ ਅਜੀਤ ਅਰੋੜਾ, ਜਨਰਲ ਸਕੱਤਰ ਹਰਜੀਤ ਸਿੰਘ ਦੀ ਅਗਵਾਈ ਹੇਠ ਅਮਲੋਹ ਵਿਖੇ ਹੋਈ | ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਔਜਲਾ, ਪੀ.ਐਸ.ਐਮ.ਐਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਭੱਟੀ, ਯੂਨੀਅਨ ਆਗੂ ਵਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਕਿ ਸੀ.ਪੀ.ਐਫ. ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਸੰਘਰਸ਼ ਬਹਾਲੀ ਕਮੇਟੀ ਵਲੋਂ ਸਾਂਝੇ ਤੌਰ 'ਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਦੇਸ਼ ਭਰ ਵਿਚ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸਬੰਧੀ ਇਕ ਰੋਜ਼ਾ ਭੁੱਖ ਹੜਤਾਲ ਕੀਤੀ ਜਾ ਰਹੀ ਹੈ | ਜਥੇਬੰਦੀ ਵਲੋਂ ਇਸ ਮੌਕੇ ਐਸ.ਡੀ.ਐਮ. ਦਫ਼ਤਰ, ਬਲਾਕ ਖ਼ਜ਼ਾਨਾ ਦਫ਼ਤਰ, ਸੀ.ਡੀ.ਪੀ.ਓ. ਦਫ਼ਤਰ, ਪੀ.ਐਸ.ਪੀ.ਸੀ.ਐਲ. ਦਫ਼ਤਰ, ਨਹਿਰੀ ਵਿਭਾਗ ਦੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਗਈ | ਉਨ੍ਹਾਂ ਸਾਰੇ ਸਾਥੀਆਂ ਨੂੰ 5 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਬਾਹਰ ਕੀਤੀ ਜਾਣ ਵਾਲੀ ਇਕ ਰੋਜ਼ਾ ਭੁੱਖ ਹੜਤਾਲ ਵਿਚ ਵਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਨਾਜਰ ਸਿੰਘ, ਵਿਜੇ ਕੁਮਾਰ, ਵਰਿੰਦਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਕੁਮਾਰ, ਸਰਵਿੰਦਰ ਸਿੰਘ, ਜਗਦੀਸ਼ ਸਿੰਘ, ਸੁਰਿੰਦਰ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ |
ਪਿਛਲੀ ਖ਼ਬਰ ਡੀ.ਬੀ.ਯੂ. ਵਲੋਂ ਦੰਦਾਂ ਦੇ ਇਲਾਜ 'ਚ ਨਵੀਨਤਾ ਦੇ ਮੁੱਖ ਪਹਿਲੂਆਂ 'ਤੇ ਜ਼ੋਰ ਅਗਲੀ ਖ਼ਬਰ ਭਾਜਪਾ ਮੰਡਲ ਚੁੰਨ੍ਹੀ ਕਲਾਂ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।