30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਛੁੱਟੀ ਦੇ ਦਿਨ ਨਗਰ ਕੌਂਸਲ ਬਸੀ ਪਠਾਣਾਂ ਨੂੰ ਆਇਆ 71 ਹਜ਼ਾਰ ਪ੍ਰਾਪਰਟੀ ਟੈਕਸ-ਈ.ਓ.

ਨਗਰ ਕੌਂਸਲ ਦਫ਼ਤਰ ਬਸੀ ਪਠਾਣਾਂ ਵਿਖੇ ਸ਼ਨੀਵਾਰ ਨੂੰ ਪ੍ਰਾਪਰਟੀ ਟੈਕਸ ਜਮ੍ਹਾ ਕਰਦੇ ਹੋਏ ਅਧਿਕਾਰੀ | ਤਸਵੀਰ: ਮੌਦਗਿਲ <br/> 31-08-2025
ਬਸੀ ਪਠਾਣਾਂ, 30 ਅਗਸਤ (ਯਤਿੰਦਰ ਮੌਦਗਿਲ)-ਡਿਫਾਲਟਰਾਂ ਨੂੰ ਦਿੱਤੀ ਆਖ਼ਰੀ ਤਰੀਕ ਤੋਂ ਇਕ ਦਿਨ ਪਹਿਲਾਂ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਵੀ ਨਗਰ ਕੌਂਸਲ ਬਸੀ ਪਠਾਣਾਂ ਦਾ ਦਫ਼ਤਰ ਖੁੱਲ੍ਹਾ ਰਿਹਾ | ਕਾਰਜ ਸਾਧਕ ਅਫ਼ਸਰ ਜਸਵੀਰ ਸਿੰਘ ਨੇ ਉਪਰੋਕਤ ਜਾਣਕਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਸੀ ਜਿਸ ਦੀ ਆਖ਼ਰੀ ਤਰੀਕ 31 ਅਗਸਤ ਤੈਅ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਅੱਜ 17 ਡਿਫਾਲਟਰ ਯੂਨਿਟਾਂ ਵਲੋਂ 71 ਹਜ਼ਾਰ ਰੁਪਏ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਕੇ ਸਰਕਾਰ ਵਲੋਂ ਦਿੱਤੀ ਛੂਟ ਦਾ ਲਾਭ ਲਿਆ ਹੈ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਦਫ਼ਤਰ ਐਤਵਾਰ 31 ਅਗਸਤ ਨੂੰ ਵੀ ਖੁੱਲ੍ਹਾ ਰੱਖਿਆ ਜਾਵੇਗਾ ਤਾਂ ਜੋ ਬਾਕੀ ਰਹਿੰਦੇ ਡਿਫਾਲਟਰਾਂ ਨੂੰ ਵੀ ਸਰਕਾਰ ਦੀ ਸਹੂਲਤ ਦਾ ਲਾਭ ਮਿਲ ਸਕੇ | ਦੱਸਣਾ ਬਣਦਾ ਹੈ ਕਿ ਨਗਰ ਕੌਂਸਲ ਦਫ਼ਤਰ ਬਸੀ ਪਠਾਣਾਂ ਵਲੋਂ ਪੁਲਿਸ ਥਾਣਾ, ਮਾਰਕੀਟ ਕਮੇਟੀ, ਬੀ.ਡੀ.ਪੀ.ਓ. ਦਫ਼ਤਰ ਸਮੇਤ 60 ਦੇ ਕਰੀਬ ਡਿਫਾਲਟਰਾਂ ਨੂੰ ਨੋਟਿਸ ਭੇਜ ਕੇ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦੀ ਹਦਾਇਤ ਕੀਤੀ ਗਈ ਸੀ | ਉਨ੍ਹਾਂ ਦੱਸਿਆ ਕਿ ਓ.ਟੀ.ਐਸ ਸਕੀਮ ਅਧੀਨ ਡਿਫਾਲਟਰ ਸੌ ਫੀਸਦੀ ਛੋਟ ਦਾ ਫ਼ਾਇਦਾ ਲੈ ਸਕਦੇ ਹਨ | ਇਸ ਉਪਰੰਤ ਪ੍ਰਾਪਰਟੀ ਟੈਕਸ/ਹਾਊਸ ਟੈਕਸ ਤੇ ਵਿਆਜ ਅਤੇ ਜੁਰਮਾਨੇ ਦੀ ਛੋਟ ਅੱਧੀ ਕਰ ਦਿੱਤੀ ਗਈ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸਰਕਾਰ ਦੀ ਸਕੀਮ ਦਾ ਲਾਹਾ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੀ.ਪੀ.ਐਸ. ਦੀਆਂ ਜ਼ੋਨਲ ਟੀਮਾਂ ਦੀ ਸ਼ਾਨਦਾਰ ਜਿੱਤ ਅਗਲੀ ਖ਼ਬਰ ਕਰਮਚਾਰੀ ਦਲ ਪੰਜਾਬ ਭਗੜਾਣਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।