30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਜੀ.ਪੀ.ਐਸ. ਦੀਆਂ ਜ਼ੋਨਲ ਟੀਮਾਂ ਦੀ ਸ਼ਾਨਦਾਰ ਜਿੱਤ

ਅਜੀਤ ਡੈਸਕ 31-08-2025
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-ਸਕੂਲ ਖੇਡਾਂ 2025-26 ਦੇ ਤਹਿਤ ਹੋਏ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਜੀ.ਪੀ.ਐੱਸ. ਦੀਆਂ ਜ਼ੋਨ ਦੀਆਂ ਟੀਮਾਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕਰਦਿਆਂ ਪ੍ਰਤੀਯੋਗਤਾਵਾਂ 'ਚ ਵਧੀਆ ਸਥਾਨ ਹਾਸਲ ਕਰਕੇ ਸਕੂਲ ਅਤੇ ਖੇਤਰ ਦਾ ਨਾਂਅ ਰੌਸ਼ਨ ਕੀਤਾ | ਚੈੱਸ ਟੂਰਨਾਮੈਂਟ ਵਿਚ ਅੰਡਰ-17 ਲੜਕੀਆਂ ਦੀ ਜ਼ੋਨਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਬੈਡਮਿੰਟਨ ਟੂਰਨਾਮੈਂਟ ਵਿਚ ਲੜਕਿਆਂ ਵਿਚ ਅੰਡਰ-14 ਅਤੇ ਅੰਡਰ-19 ਲੜਕਿਆਂ ਨੇ ਪਹਿਲਾ, ਜਦਕਿ ਅੰਡਰ-17 ਲੜਕਿਆਂ ਨੇ ਦੂਜਾ ਸਥਾਨ ਹਾਸਲ ਕੀਤਾ | ਲੜਕੀਆਂ ਵਿਚ ਅੰਡਰ-14 ਅਤੇ ਅੰਡਰ-19 ਲੜਕੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਟੇਬਲ ਟੈਨਿਸ ਟੂਰਨਾਮੈਂਟ ਵਿਚ ਲੜਕਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਅਤੇ ਅੰਡਰ-17 ਲੜਕਿਆਂ ਵਿਚ ਪਹਿਲਾ, ਜਦਕਿ ਅੰਡਰ-19 ਲੜਕਿਆਂ ਵਿਚ ਦੂਜਾ ਸਥਾਨ ਹਾਸਲ ਕੀਤਾ | ਲੜਕੀਆਂ ਵਿਚ ਅੰਡਰ-14 ਲੜਕੀਆਂ ਨੇ ਪਹਿਲਾ ਅਤੇ ਅੰਡਰ-17 ਲੜਕੀਆਂ ਨੇ ਦੂਜਾ ਸਥਾਨ ਹਾਸਲ ਕੀਤਾ | ਉਪਰੋਕਤ ਤੋਂ ਇਲਾਵਾ ਕਿ੍ਕਟ ਟੂਰਨਾਮੈਂਟ ਦੌਰਾਨ ਅੰਡਰ-17 ਲੜਕਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਜ਼ਬਰਦਸਤ ਖੇਡ ਭਾਵਨਾ ਦਾ ਪ੍ਰਮਾਣ ਦਿੱਤਾ | ਇਨ੍ਹਾਂ ਪ੍ਰਾਪਤੀਆਂ 'ਤੇ ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਸਾਰੇ ਖਿਡਾਰੀਆਂ, ਕੋਚਾਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਜਜ਼ਬੇ ਦਾ ਨਤੀਜਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰਾਜ ਪੱਧਰ ਅਤੇ ਰਾਸ਼ਟਰੀ ਪੱਧਰ 'ਤੇ ਵੀ ਮਾਣ ਕਮਾਉਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਸ਼ਬਦ ਚੌਂਕੀ ਸੇਵਕ ਜਥਾ ਫ਼ਤਹਿਗੜ੍ਹ ਸਾਹਿਬ ਵਲੋਂ ਦਿੱਲੀ ਯਾਤਰਾ ਲਈ ਜਥਾ ਰਵਾਨਾ ਅਗਲੀ ਖ਼ਬਰ ਛੁੱਟੀ ਦੇ ਦਿਨ ਨਗਰ ਕੌਂਸਲ ਬਸੀ ਪਠਾਣਾਂ ਨੂੰ ਆਇਆ 71 ਹਜ਼ਾਰ ਪ੍ਰਾਪਰਟੀ ਟੈਕਸ-ਈ.ਓ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।