30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ 'ਆਪ' ਆਗੂ ਸੰਚਿਤ ਸਿੰਗਲਾ ਨੇ ਕੀਤੀ ਮੁਲਾਕਾਤ

'ਆਪ' ਆਗੂ ਸੰਚਿਤ ਸਿੰਗਲਾ, ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਗੱਲਬਾਤ ਕਰਦੇ ਹੋਏ | ਅਜੀਤ ਤਸਵੀਰ <br/> 31-08-2025
ਮੰਡੀ ਗੋਬਿੰਦਗੜ੍ਹ, 30 ਅਗਸਤ (ਇਕਬਾਲਦੀਪ ਸੰਧੂ)-'ਆਪ' ਆਗੂ ਸੰਚਿਤ ਸਿੰਗਲਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਮੁਖੀ ਅਤੇ 'ਆਪ' ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਵਿਚ ਹਾਲ ਹੀ ਵਿਚ ਆਏ ਭਿਆਨਕ ਹੜ੍ਹਾਂ ਦੀ ਸਥਿਤੀ ਅਤੇ ਇਸ ਨਾਲ ਨਜਿੱਠਣ ਲਈ ਚੁੱਕੇ ਜਾਣ ਵਾਲੇ ਕਦਮਾਂ 'ਤੇ ਚਰਚਾ ਕੀਤੀ | ਇਸ ਮੌਕੇ ਸੰਚਿਤ ਸਿੰਗਲਾ ਨੇ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਵਸਨੀਕਾਂ ਵਲੋਂ ਸਰਕਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿਚ ਜਨਤਾ ਅਤੇ ਸਰਕਾਰ ਮਿਲ ਕੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰ ਸਕਦੇ ਹਨ | ਦੋਵਾਂ ਆਗੂਆਂ ਨੇ ਸੂਬੇ ਵਿਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਦੇ ਮੁੱਦੇ 'ਤੇ ਵੀ ਚਰਚਾ ਕੀਤੀ | ਸੰਚਿਤ ਸਿੰਗਲਾ ਨੇ ਕਿਹਾ ਕਿ ਪਾਰਟੀ ਵਰਕਰ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਹਨ, ਤਾਂ ਜੋ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਹਰ ਨਾਗਰਿਕ ਤੱਕ ਪਹੁੰਚ ਸਕਣ | ਇਸ ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ, ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਰਣਨੀਤੀ ਤਿਆਰ ਕਰਨ ਬਾਰੇ ਵੀ ਗੱਲ ਕੀਤੀ ਗਈ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਆਉਣ ਲਈ ਵਰਕਰਾਂ ਨੂੰ ਸੰਗਠਿਤ ਢੰਗ ਨਾਲ ਕੰਮ ਕਰਨਾ ਪਵੇਗਾ | ਸੰਚਿਤ ਸਿੰਗਲਾ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਮੀਟਿੰਗ ਨੂੰ ਸਫਲ ਦੱਸਿਆ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਪਾਰਟੀ ਭਵਿੱਖ ਵਿਚ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੇਗੀ ਅਤੇ ਪੰਜਾਬ ਦੇ ਵਿਕਾਸ ਲਈ ਯਤਨਸ਼ੀਲ ਰਹੇਗੀ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ ਅਗਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲਗਾਤਾਰ ਭੇਜੀ ਜਾ ਰਹੀ ਹੈ ਰਾਹਤ ਸਮੱਗਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।