30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਮਾਰਚ ਕੱਢਿਆ

ਅਜੀਤ ਡੈਸਕ 31-08-2025
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਵਿਖੇ ਰੈਗਿੰਗ ਵਿਰੁੱਧ ਜਾਗਰੂਕਤਾ ਮਾਰਚ ਦਾ ਆਯੋਜਨ ਕੀਤਾ ਗਿਆ ਜਿਸ ਦਾ ਸੰਚਾਲਨ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ, ਫਾਈਨ ਆਰਟਸ ਵਿਭਾਗ ਅਤੇ ਐਨ.ਸੀ.ਸੀ. ਯੂਨਿਟ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮਾਰਚ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਰੈਗਿੰਗ ਮੁਕਤ ਕੈਂਪਸ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ | ਜਾਗਰੂਕਤਾ ਮਾਰਚ ਦੀ ਸ਼ੁਰੂਆਤ ਰੈਗਿੰਗ ਵਿਰੁੱਧ ਸਹੁੰ ਚੁੱਕ ਕੇ ਕੀਤੀ ਗਈ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਹਰ ਵਿਦਿਆਰਥੀ ਨੂੰ ਚਾਹੀਦਾ ਹੈ ਕਿ ਉਹ ਸਮਾਜ ਲਈ ਇਕ ਆਦਰਸ਼ ਸ਼ਖ਼ਸੀਅਤ ਬਣੇ, ਕਿਉਂਕਿ ਰੈਗਿੰਗ ਨਾ ਸਿਰਫ਼ ਵਿਦਿਆਰਥੀਆਂ ਦੇ ਮਨੋਵਿਗਿਆਨਕ ਅਤੇ ਸਰੀਰਕ ਵਿਕਾਸ ਨੂੰ ਨੁਕਸਾਨ ਪਹੁੰਚਾਉਂਦੀ ਹੈ, ਬਲਕਿ ਅਕਾਦਮਿਕ ਵਾਤਾਵਰਨ ਦੇ ਨੈਤਿਕ ਤਾਣੇ-ਬਾਣੇ ਨੂੰ ਵੀ ਕਮਜ਼ੋਰ ਕਰਦੀ ਹੈ | ਕਾਲਜ ਦੀ ਵਾਈਸ ਪਿ੍ੰਸੀਪਲ ਅਤੇ ਐਂਟੀ-ਰੈਗਿੰਗ ਸੈੱਲ ਦੀ ਕਨਵੀਨਰ ਡਾ. ਹਰਵੀਨ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀ ਰੈਗਿੰਗ ਵਿਰੁੱਧ ਡਟ ਕੇ ਖੜ੍ਹੇ ਹੋਣ ਅਤੇ ਕਾਲਜ ਵਿਚ ਆਪਸੀ ਸਤਿਕਾਰ, ਬਰਾਬਰੀ ਤੇ ਅਨੁਸ਼ਾਸਨ ਵਰਗੀਆਂ ਉੱਚ ਕਦਰਾਂ ਨੂੰ ਸਦਾ ਕਾਇਮ ਰੱਖਣ ਲਈ ਯਤਨਸ਼ੀਲ ਰਹਿਣ | ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਬਿਕਰਮਜੀਤ ਸਿੰਘ ਨੇ ਕਿਹਾ ਕਿ ਕਾਲਜ ਦਾ ਕੈਂਪਸ ਰੈਗਿੰਗ ਮੁਕਤ ਕੈਂਪਸ ਹੈ, ਜੋ ਵਿਦਿਆਰਥੀਆਂ ਨੂੰ ਇਕ ਸ਼ਾਂਤ ਅਤੇ ਸੁਰੱਖਿਆਤਮਿਕ ਅਕਾਦਮਿਕ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ | ਸੋਸ਼ਿਆਲੋਜੀ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਨੇ ਰੈਗਿੰਗ ਵਿਰੁੱਧ ਜਾਗਰੂਕਤਾ ਦੀ ਮਹੱਤਤਾ 'ਤੇ ਚਾਨਣਾ ਪਾਇਆ | ਇਸ ਮੌਕੇ ਇੰਗਲਿਸ਼ ਲਿਟਰੇਰੀ ਸੁਸਾਇਟੀ ਦੇ ਕਨਵੀਨਰ ਡਾ. ਮਨਿੰਦਰ ਕੈਂਥ, ਫਾਈਨ ਆਰਟਸ ਵਿਭਾਗ ਦੇ ਮੁਖੀ ਡਾ. ਅਵਨੀਤ ਕੌਰ, ਪ੍ਰੋ. ਬਨਿੰਦਰ ਕੌਰ, ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸਤਲੋਕ ਆਸ਼ਰਮ ਖਮਾਣੋਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਲਗਾਤਾਰ ਭੇਜੀ ਜਾ ਰਹੀ ਹੈ ਰਾਹਤ ਸਮੱਗਰੀ ਅਗਲੀ ਖ਼ਬਰ ਧਾਰਮਿਕ ਸਮਾਗਮ ਮਨੁੱਖ ਨੂੰ ਪ੍ਰਭੂ ਭਗਤੀ ਨਾਲ ਜੋੜਦੇ ਹਨ-ਡਾ. ਹਰਬੰਸ ਲਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।