30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਤਾ ਗੁਜਰੀ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਨੇ ਮਨਾਇਆ ਰਾਸ਼ਟਰੀ ਖੇਡ ਦਿਵਸ

ਅਜੀਤ ਡੈਸਕ 31-08-2025
ਫ਼ਤਹਿਗੜ੍ਹ ਸਾਹਿਬ, 30 ਅਗਸਤ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵਲੋਂ ਵਿਦਿਆਰਥੀ ਜੀਵਨ ਵਿਚ ਖੇਡਾਂ ਅਤੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ ਲੈਕਚਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕਾਲਜ ਦੇ ਸੋਸ਼ਿਆਲੋਜੀ ਵਿਭਾਗ ਦੇ ਮੁਖੀ ਡਾ. ਪੁਸ਼ਪਿੰਦਰ ਸਿੰਘ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਦੁਆਰਾ ਵਿਦਿਆਰਥੀਆਂ ਵਿਚ ਸਿਹਤਮੰਦ ਜੀਵਨ ਸ਼ੈਲੀ, ਆਤਮ ਵਿਸ਼ਵਾਸ, ਸਵੈ ਅਨੁਸ਼ਾਸਨ ਅਤੇ ਟੀਮ ਵਰਕ ਆਦਿ ਮਹੱਤਵਪੂਰਨ ਗੁਣ ਪੈਦਾ ਹੁੰਦੇ ਹਨ | ਮੁੱਖ ਬੁਲਾਰੇ ਡਾ. ਪੁਸ਼ਪਿੰਦਰ ਸਿੰਘ ਨੇ ਵਿਦਿਆਰਥੀ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੇਡਾਂ ਵਿਚ ਹਿੱਸਾ ਲੈਣ ਨਾਲ ਵਿਦਿਆਰਥੀਆਂ ਦੀ ਸੰਪੂਰਨ ਸ਼ਖ਼ਸੀਅਤ ਅਤੇ ਚਰਿੱਤਰ ਦਾ ਵਿਕਾਸ ਹੁੰਦਾ ਹੈ | ਕਾਲਜ ਦੇ ਡੀਨ ਸਪੋਰਟਸ ਡਾ. ਦਵਿੰਦਰ ਸਿੰਘ ਨੇ ਕਾਲਜ ਦੀਆਂ ਖੇਡਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਬਾਰੇ ਵਿਸਥਾਰ ਵਿਚ ਦੱਸਿਆ | ਸਮਾਗਮ ਦੇ ਅਖੀਰ ਵਿਚ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਜੀਤ ਕੌਰ ਨੇ ਧੰਨਵਾਦ ਦਾ ਮਤਾ ਪੇਸ਼ ਕਰਦਿਆਂ ਦੱਸਿਆ ਕਿ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ, ਜੋ ਸਾਡੇ ਦੇਸ਼ ਦੇ ਵਿਕਾਸ ਅਤੇ ਏਕਤਾ ਵਿਚ ਖੇਡਾਂ ਦੀ ਅਮੁੱਲ ਭੂਮਿਕਾ ਨੂੰ ਦਰਸਾਉਂਦਾ ਹੈ | ਇਸ ਮੌਕੇ ਫੁੱਟਬਾਲ ਕੋਚ ਬਹਾਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣੂ ਕਰਵਾਇਆ |
ਪਿਛਲੀ ਖ਼ਬਰ ਧਾਰਮਿਕ ਸਮਾਗਮ ਮਨੁੱਖ ਨੂੰ ਪ੍ਰਭੂ ਭਗਤੀ ਨਾਲ ਜੋੜਦੇ ਹਨ-ਡਾ. ਹਰਬੰਸ ਲਾਲ ਅਗਲੀ ਖ਼ਬਰ ਹੜ੍ਹਾਂ ਕਾਰਨ ਪੰਜਾਬ 'ਚ ਹਾਲਾਤ ਗੰਭੀਰ, ਕੇਂਦਰ 'ਰਾਸ਼ਟਰੀ ਆਫ਼ਤ' ਦਾ ਐਲਾਨ ਕਰੇ-ਡਾ. ਢੋਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।