16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ਰਾਏਪੁਰ ਰਾਈਆਂ 'ਚ ਸਫ਼ਾਈ ਅਭਿਆਨ

ਅਜੀਤ ਡੈਸਕ 21-09-2025
ਅਮਲੋਹ, 20 ਸਤੰਬਰ (ਹਰਪ੍ਰੀਤ ਸਿੰਘ ਗਿੱਲ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹਲਕਾ ਅਮਲੋਹ ਦੇ ਪਿੰਡ ਰਾਏਪੁਰ ਰਾਈਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਭਾਜਪਾ ਦੇ ਸੀਨੀਅਰ ਆਗੂੂ ਸੰਦੀਪ ਸਿੰਘ ਬੱਲ ਦੀ ਅਗਵਾਈ 'ਚ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਮੌਕੇ ਸ. ਬੱਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਆਪਣਾ ਜਨਮ ਦਿਨ ਕੇਕ ਕੱਟਣ ਦੀ ਬਜਾਏ ਲੋਕ ਭਲਾਈ ਦੇ ਕੰਮਾਂ ਲਈ ਸਮਰਪਿਤ ਕਰਨ ਦੀ ਅਪੀਲ ਕੀਤੀ ਗਈ ਸੀ | ਜਿਸ ਕਰਕੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੇ ਸਕੂਲ ਦੇ ਅਹਾਤੇ ਵਿਚ ਸਫ਼ਾਈ ਕਰਕੇ ਇਸ ਸੰਦੇਸ਼ ਨੂੰ ਅੱਗੇ ਵਧਾਇਆ ਹੈ | ਇਸ ਮੌਕੇ ਵਰਕਰ ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਜਸਵੰਤ ਸਿੰਘ ਫੋਰਮੈਨ, ਗੁਰਪ੍ਰੀਤ ਸਿੰਘ, ਲਵਪ੍ਰੀਤ ਕੌਰ, ਕਿਰਨਪਾਲ ਕੌਰ, ਸਰਬਜੀਤ ਕੌਰ, ਕਿਰਨਦੀਪ ਕੌਰ, ਮਨਦੀਪ ਕੌਰ ਅਤੇ ਅਮਨਦੀਪ ਕੌਰ ਨੇ ਯੋਗਦਾਨ ਪਾਇਆ | ਸਕੂਲ ਦੀ ਸਫ਼ਾਈ ਦੇ ਬਾਅਦ ਵਿਦਿਆਰਥੀਆਂ ਨੂੰ ਲੱਡੂ ਵੰਡ ਕੇ ਭਾਜਪਾ ਆਗੂਆਂ ਨੇ ਬੱਚਿਆਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕੀਤੀ |
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਖੇ ਕਾਵਿ-ਉਚਾਰਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਾ. ਨਿਰਭੈ ਸਿੰਘ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਇਨਸਾਫ ਲਈ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।