16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਸਵੀਪ ਵਲੋਂ ਵਿਸ਼ੇਸ਼ ਲੈਕਚਰ

ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਪਿ੍ੰਸੀਪਲ ਡਾ. ਵਨੀਤਾ ਗਰਗ ਦੀ ਅਗਵਾਈ ਹੇਠ ਸਵੀਪ ਵਲੋਂ ਵਿਸ਼ੇਸ਼ ਲੈਕਚਰ ਦਾ ਪ੍ਰਬੰਧ ਕੀਤਾ ਗਿਆ | ਜਿਸ ਵਿਚ ਸਮਾਜਿਕ ਵਿਗਿਆਨ ਵਿਸ਼ੇ ਦੇ ਡਾ. ਗੀਤ ਲਾਂਬਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੱਸਿਆ ਕਿ ਸਵੀਪ ਦੀ ਸ਼ੁਰੂਆਤ ਸਾਲ 2009 ਵਿਚ ਹੋਈ ਅਤੇ ਇਸ ਦਾ ਮੁੱਖ ਨਿਸ਼ਾਨਾ ਹਰੇਕ ਭਾਰਤੀ ਨਾਗਰਿਕ ਨੂੰ ਵੋਟਰ ਵਜੋਂ ਰਜਿਸਟਰਡ ਕਰਨਾ, ਨੈਤਿਕ ਢੰਗ ਨਾਲ ਆਪਣੀ ਵੋਟ ਪਾਉਣ ਲਈ ਹਰ ਨਾਗਰਿਕ ਨੂੰ ਜਾਗਰੂਕ ਕਰਨਾ ਅਤੇ ਸਮਰੱਥ ਬਣਾਉਣਾ ਹੈ | ਚੋਣਾਂ ਇਕ ਅਜਿਹਾ ਸਾਧਨ ਹਨ, ਜਿਸ ਦੁਆਰਾ ਕਿਸੇ ਰਾਸ਼ਟਰ ਦੀ ਸੱਤਾ ਨੂੰ ਬੜੇ ਹੀ ਸੌਖੇ ਢੰਗ ਨਾਲ ਇੱਕ ਹੱਥ ਤੋਂ ਦੂਜੇ ਹੱਥ ਦਿੱਤਾ ਜਾ ਸਕਦਾ ਹੈ | ਭਾਰਤ ਜੋ ਕਿ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਦੇਸ਼ ਹੈ, ਦੇ ਲਈ ਸਵੀਪ ਬਿਹਤਰ ਨੀਤੀ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ | ਇਸ ਮੌਕੇ ਸਵੀਪ ਟੀਮ ਦੇ ਡਾ. ਗੀਤ ਲਾਂਬਾ, ਡਾ. ਬਲਬਹਾਦਰ ਸਿੰਘ, ਡਾ ਸਤਵਿੰਦਰ ਕੌਰ, ਗੀਤਾ ਸੈਣੀ, ਡਾ. ਬਲਜਿੰਦਰ ਸਿੰਘ, ਡਾ. ਜਸਵੀਰ ਕੌਰ, ਮਨਦੀਪ ਕੌਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਰਾਮ ਦੁਸਹਿਰਾ ਕਮੇਟੀ ਸਰਹਿੰਦ ਸ਼ਹਿਰ ਦਾ ਵਿਧਾਇਕ ਰਾਏ ਨੇ ਪੋਸਟਰ ਕੀਤਾ ਜਾਰੀ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਸਰਕਾਰ ਦੇ ਦਾਅਵੇ ਖੋਖਲੇ-ਜਥੇਦਾਰ ਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।