16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਅਜੀਤ ਡੈਸਕ 21-09-2025
ਮੰਡੀ ਗੋਬਿੰਦਗੜ੍ਹ, 20 ਸਤੰਬਰ (ਇਕਬਾਲਦੀਪ ਸੰਧੂ)-ਗੋਬਿੰਦਗੜ੍ਹ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਖੇਡਾਂ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ਵਿਚ ਲੜਕਿਆਂ ਦੇ ਮੁਕਾਬਲਿਆਂ 'ਚ ਅੰਡਰ-14, ਅੰਡਰ-17 ਅਤੇ ਅੰਡਰ-19 ਤਿੰਨਾਂ ਹੀ ਸ਼੍ਰੇਣੀਆਂ 'ਚ ਦੂਜੇ ਸਥਾਨ ਹਾਸਲ ਕਰਕੇ ਖਿਡਾਰੀਆਂ ਨੇ ਆਪਣੀ ਖੇਡ-ਕਾਬਲੀਅਤ ਸਾਬਿਤ ਕੀਤੀ | ਦੂਜੇ ਪਾਸੇ, ਲੜਕੀਆਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-14 'ਚ ਦੂਜਾ ਸਥਾਨ, ਅੰਡਰ-17 ਵਿਚ ਚੌਥਾ ਸਥਾਨ ਅਤੇ ਅੰਡਰ-19 'ਚ ਪਹਿਲਾ ਸਥਾਨ ਜਿੱਤਿਆ | ਪਿ੍ੰਸੀਪਲ ਡਾ. ਨੀਰੂ ਅਰੋੜਾ ਨੇ ਖ਼ੁਸ਼ੀ ਜਤਾਉਂਦੇ ਹੋਏ ਕਿਹਾ ਕਿ ਇਹ ਜਿੱਤ ਸਾਡੇ ਲਈ ਮਾਣ ਵਾਲੀ ਗੱਲ ਹੈ ਤੇ ਨਿਸ਼ਚਤ ਹੀ ਭਵਿੱਖ ਵਿਚ ਹੋਰ ਉਚਾਈਆਂ ਨੂੰ ਛੂਹੇਗੀ |
ਪਿਛਲੀ ਖ਼ਬਰ ਅੰਮਿ੍ਤਸਰ-2 ਡਿਪੂ ਦੇ ਡਰਾਈਵਰ ਦੀ ਡਿਊਟੀ ਦੌਰਾਨ ਸੜਕ ਹਾਦਸੇ 'ਚ ਮੌਤ <br/> ਅਗਲੀ ਖ਼ਬਰ ਨਵ-ਨਿਯੁਕਤ ਮੁੱਖ ਬੁਲਾਰਾ ਗੁਰਜੀਤ ਸਿੰਘ ਤਲਵੰਡੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।