15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਾਰਕੀਟ ਕਮੇਟੀ ਚੇਅਰਮੈਨ ਜਰਨੈਲ ਸਿੰਘ ਮੰਨੂ ਨੇ ਹਾਦਸਾਗ੍ਰਸਤ ਕਿਸਾਨਾਂ ਨੂੰ ਜਾਰੀ ਕੀਤੀ ਮੁਆਵਜ਼ਾ ਰਾਸ਼ੀ

ਅਜੀਤ ਡੈਸਕ 21-09-2025
ਘਨੌਰ, 20 ਸਤੰਬਰ (ਸਰਦਾਰਾ ਸਿੰਘ ਲਾਛੜੂ)-ਮਾਰਕੀਟ ਕਮੇਟੀ ਚੇਅਰਮੈਨ ਘਨੌਰ ਜਰਨੈਲ ਸਿੰਘ ਮੰਨੂ ਦੇ ਵਲੋਂ ਖੇਤੀਬਾੜੀ ਦਾ ਕੰਮ ਕਰਦੇ ਸਮੇਂ ਹਾਦਸਾ ਸ਼ਿਕਾਰ ਹੋਏ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਧਾਨ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਮਾਰਕੀਟ ਕਮੇਟੀ ਘਨੌਰ ਚੇਅਰਮੈਨ ਜਰਨੈਲ ਸਿੰਘ ਮੰਨੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੰਡੀ ਬੋਰਡ ਚੇਅਰਮੈਨ ਹਰਚਰਨ ਸਿੰਘ ਬਰਸਟ ਦੀਆਂ ਹਦਾਇਤਾਂ ਅਨੁਸਾਰ ਅੱਜ ਹਲਕਾ ਘਨੌਰ ਤੇ ਖੇਤੀਬਾੜੀ ਦਾ ਕੰਮ ਕਰਦੇ ਹਾਦਸਾ ਸ਼ਿਕਾਰ ਹੋਏ ਕਿਸਾਨਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ | ਜਿਸ ਵਿਚ ਪਿੰਡ ਬਘੋਰਾ ਤੋਂ ਜੋਗਾ ਸਿੰਘ ਅਤੇ ਪਿੰਡ ਲੋਹਾਖੜੀ ਤੋਂ ਗੁਰਮੀਤ ਸਿੰਘ, ਪਿੰਡ ਘੁਮਾਣਾ ਤੋ ਕੁਲਵਿੰਦਰ ਸਿੰਘ ਅਤੇ ਪਿੰਡ ਅਲਾਮਦੀਪੁਰ ਤੋਂ ਗੁਰਚਰਨ ਸਿੰਘ ਅਤੇ ਪਾਰਸ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ | ਜਿਸ ਵਿਚ ਜੋਗਾ ਸਿੰਘ ਨੂੰ 3 ਲੱਖ ਰੁਪਏ ਅਤੇ ਗੁਰਮੀਤ ਸਿੰਘ ਨੂੰ 48,000 ਰੁਪਏ, ਕੁਲਵਿੰਦਰ ਸਿੰਘ ਨੂੰ 1,20,000, ਗੁਰਚਰਨ ਸਿੰਘ ਨੂੰ 12,000, ਬਾਰਸ ਨੂੰ 90 ਹਜ਼ਾਰ ਰੁਪਏ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਅੱਜ ਮਾਰਕੀਟ ਕਮੇਟੀ ਵਲੋਂ 5,70,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਨਾਲ ਹਰ ਦੁੱਖ ਸੁੱਖ ਵਿਚ ਖੜ੍ਹੀ ਹੈ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਸੁਪਰਵਾਈਜ਼ਰ ਚਰਨਜੀਤ ਸਿੰਘ ਬਾਜਵਾ ਸਮੇਤ ਹੋਰ ਮਾਰਕੀਟ ਕਮੇਟੀ ਸਟਾਫ਼ ਮੌਜੂਦ ਸੀ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਫਰੌਰ ਸਕੂਲ ਦੀ ਝੰਡੀ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ 46 ਲੱਖ ਤੋਂ ਵੱਧ ਰਕਮ ਦਾ ਚੈੱਕ ਮੁੱਖ ਮੰਤਰੀ ਨੂੰ ਸੌਂਪਿਆ- ਚੇਅਰਮੈਨ ਹਡਾਣਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।