15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਵਿਸ਼ਵ ਯੂਨੀਵਰਸਿਟੀ ਵਿਖੇ ਓਜ਼ੋਨ ਦਿਵਸ 'ਤੇ ਸਮਾਗਮ ਕਰਵਾਇਆ

ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਰਸਾਇਣ ਵਿਗਿਆਨ, ਬਾਇਓ ਟੈਕਨਾਲੋਜੀ ਤੇ ਜੀਵ ਵਿਗਿਆਨ ਵਿਭਾਗ ਵਲੋਂ ਸੈਂਟਰ ਫ਼ਾਰ ਸਾਇੰਟਿਫਿਕ ਰਿਸਰਚ ਐਂਡ ਇਨੋਵੇਸ਼ਨ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਦਿਵਸ ਮਨਾਇਆ ਗਿਆ | ਪ੍ਰੋਗਰਾਮ ਵਿਚ ਮਾਹਿਰ ਭਾਸ਼ਣ, ਪੌਦੇ ਲਗਾਉਣ ਦੀ ਮੁਹਿੰਮ, ਪੋਸਟਰ ਮੇਕਿੰਗ, ਸਲੋਗਨ ਲਿਖਣ, ਰੰਗੋਲੀ ਬਣਾਉਣ ਅਤੇ ਵਿਗਿਆਨਕ ਕੁਇਜ਼ ਸਮੇਤ ਮੁਕਾਬਲੇ ਸ਼ਾਮਲ ਸਨ | ਜਿਨ੍ਹਾਂ ਦਾ ਉਦੇਸ਼ ਓਜ਼ੋਨ ਦੀ ਮਹੱਤਤਾ, ਓਜ਼ੋਨ ਪਰਤ ਦੀ ਸੁਰੱਖਿਆ ਅਤੇ ਵਾਤਾਵਰਨ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਮੁੱਖ ਭਾਸ਼ਣ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਰਸਾਇਣ ਵਿਗਿਆਨ ਵਿਭਾਗ ਤੋਂ ਡਾ. ਜਤਿੰਦਰ ਸਿੰਘ ਔਲਖ ਨੇ ਵਿਸ਼ੇ 'ਤੇ ਭਾਸ਼ਣ ਦਿੱਤਾ | ਉਨ੍ਹਾਂ ਨੇ ਓਜ਼ੋਨ ਪਰਤ ਦੇ ਘਟਣ ਦੇ ਵਿਸਤਿ੍ਤ ਕਾਰਨਾਂ ਜਿਵੇਂ ਕਿ ਕਲੋਰੋਫਲੋਰੋਕਾਰਬਨ, ਐਚ.ਸੀ.ਐਫ. ਸੀ ਅਤੇ ਐਚ.ਐਫ. ਸੀ. ਜੋ ਆਮ ਤੌਰ 'ਤੇ ਕੂਲੈਂਟ ਵਜੋਂ ਵਰਤੇ ਜਾਂਦੇ ਹਨ 'ਤੇ ਚਾਨਣਾ ਪਾਇਆ | ਪ੍ਰਧਾਨਗੀ ਭਾਸ਼ਣ ਵਿਚ ਉਪ ਕੁਲਪਤੀ ਪ੍ਰੋ. ਪਰਿਤਪਾਲ ਸਿੰਘ ਨੇ ਓਜ਼ੋਨ ਪਰਤ ਦੀ ਖੋਜ ਅਤੇ ਮਨੁੱਖੀ ਜੀਵਨ ਨੂੰ ਕਾਇਮ ਰੱਖਣ ਵਿਚ ਇਸ ਦੀ ਮਹੱਤਵਪੂਰਨ ਭੂਮਿਕਾ ਬਾਰੇ ਗੱਲ ਕੀਤੀ | ਉਨ੍ਹਾਂ ਨੇ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾਉਣ ਲਈ ਨੌਜਵਾਨ ਪੀੜ੍ਹੀ ਦੀ ਜ਼ਿੰਮੇਵਾਰੀ 'ਤੇ ਜ਼ੋਰ ਦਿੱਤਾ | ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਡੀਨ ਅਕਾਦਮਿਕ ਮਾਮਲੇ, ਪ੍ਰੋ. ਤੇਜਬੀਰ ਸਿੰਘ ਰਜਿਸਟਰਾਰ, ਡਾ. ਅੰਕਦੀਪ ਕੌਰ ਅਟਵਾਲ ਡਾਇਰੈਕਟਰ ਆਈ.ਕਿਊ.ਏ.ਸੀ., ਡਾ. ਰੁਪਿੰਦਰ ਕੌਰ ਮੁਖੀ ਬਾਇਓ ਟੈਕਨਾਲੋਜੀ ਵਿਭਾਗ, ਡਾ. ਪ੍ਰੀਤ ਕੌਰ ਮੁਖੀ ਭੌਤਿਕ ਵਿਗਿਆਨ ਵਿਭਾਗ ਅਤੇ ਹੋਰ ਫੈਕਲਟੀ ਮੈਂਬਰਾਂ ਨੇ ਇਸ ਮੌਕੇ 'ਤੇ ਸ਼ਿਰਕਤ ਕੀਤੀ | ਇਸ ਮੌਕੇ ਪੌਦੇ ਵੀ ਲਗਾਏ ਗਏ | ਇਸ ਸਮਾਗਮ ਵਿਚ ਲਗਭਗ 120 ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਪੋਸਟਰ ਬਣਾਉਣ, ਸਲੋਗਨ ਲਿਖਣ ਅਤੇ ਕੁਇਜ਼ ਮੁਕਾਬਲੇ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਸਰਗਰਮੀ ਨਾਲ ਹਿੱਸਾ ਲਿਆ | ਸਮਾਪਤੀ ਸੈਸ਼ਨ ਦੌਰਾਨ ਜੇਤੂਆਂ ਅਤੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਪ੍ਰੋਗਰਾਮ ਦੀ ਸਮਾਪਤੀ ਸੀ.ਐਸ.ਆਰ.ਆਈ. ਦੇ ਮੈਂਬਰ ਡਾ. ਰਾਹੁਲ ਬਦਰੂ ਮੁਖੀ ਕੈਮਿਸਟਰੀ ਵਿਭਾਗ ਦੇ ਰਸਮੀ ਧੰਨਵਾਦ ਨਾਲ ਹੋਈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੇਵਾ ਜਾਰੀ-ਲਾਡੀ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਭਗੜਾਣਾ ਵਿਖੇ ਧਾਰਮਿਕ ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।