ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਾਰਟੀ ਵਲੋਂ ਵੱਡੇ ਪੱਧਰ 'ਤੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਕਰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਕਿਹਾ ਕਿ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਹਰੇ ਚਾਰੇ ਤੇ ਆਚਾਰ ਦੇ ਸੈਂਕੜੇ ਟਰੱਕ ਰਵਾਨਾ ਕੀਤੇ ਗਏ | ਲਾਡੀ ਨੇ ਦੱਸਿਆ ਕਿ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਖੇਤਰੀ ਪਾਰਟੀ ਹੀ ਸੂਬੇ ਨਾਲ ਖੜੀ ਹੈ ਜੋ ਕਿ ਸੱਤਾ ਤੋਂ ਬਾਹਰ ਹੰੁਦਿਆਂ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸੇਵਾ ਕਰਨ ਵਿਚ ਲੱਗੀ ਹੋਈ ਹੈ | ਕਿਸਾਨਾਂ ਨੂੰ ਡੀਜਲ, ਨਕਦੀ, ਦਵਾਈਆਂ ਤੇ ਗਰੀਬ ਨੂੰ ਹਰ ਤਰ੍ਹਾਂ ਦੀ ਮੱਦਦ ਕੀਤੀ ਜਾ ਰਹੀ ਹੈ ਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਨਾਲ ਖੜ੍ਹਾ ਰਹੇਗਾ |