15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਬਰਸਤਾਨ 'ਚ ਮਰੇ ਜਾਨਵਰ ਸੁੱਟੇ ਜਾਣ 'ਤੇ ਮੁਸਲਿਮ ਧਰਮ ਦੇ ਲੋਕਾਂ 'ਚ ਰੋਸ

ਅਜੀਤ ਡੈਸਕ 21-09-2025
ਖਮਾਣੋਂ, 20 ਸਤੰਬਰ (ਮਨਮੋਹਣ ਸਿੰਘ ਕਲੇਰ)-ਸ਼ਹਿਰ ਦੇ ਬਦੇਸ਼ਾਂ ਰੋਡ ਵਾਰਡ ਨੰ. 3 ਖਮਾਣੋਂ ਕਲਾਂ ਵਿਖੇ ਮੁਸਲਿਮ ਭਾਈਚਾਰੇ ਦੀ ਸ਼ਮਸ਼ਾਨ-ਘਾਟ 'ਚ ਕੁਝ ਸ਼ਰਾਰਤੀ ਵਿਅਕਤੀਆਂ ਵਲੋਂ ਮਰੇ ਹੋਏ ਜਾਨਵਰਾਂ ਦੇ ਸਰੀਰ ਸੁੱਟੇ ਜਾਣ ਕਾਰਨ ਮੁਸਲਿਮ ਭਾਈਚਾਰੇ ਦੇ ਲੋਕਾਂ 'ਚ ਬਹੁਤ ਰੋਸ ਪਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆ ਮੁਸਲਿਮ ਆਗੂ ਬਰਕਤ ਅਲੀ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ-ਦਿਨਾਂ ਤੋਂ ਦੇਖਿਆ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਸ ਸਥਾਨ 'ਤੇ ਮਰੇ ਹੋਏ ਜਾਨਵਰ ਸੁੱਟ ਜਾਂਦੇ ਹਨ ਜਿਸ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਕਾਫ਼ੀ ਠੇਸ ਪਹੁੰਚਦੀ ਹੈ | ਉਨ੍ਹਾਂ ਦੱਸਿਆ ਇਸ ਸੰਬੰਧੀ ਮਿਊਾਸੀਪਲ ਕਮੇਟੀ ਦੇ ਮੁਲਾਜ਼ਮਾਂ ਨੂੰ ਲਿਖਤੀ ਤੇ ਜ਼ੁਬਾਨੀ ਤੌਰ 'ਤੇ ਕਈ ਵਾਰ ਸੂਚਿਤ ਕੀਤਾ ਜਾ ਚੁੱਕਾ ਹੈ ਪਰੰਤੂ ਅਜੇ ਤੱਕ ਇਹ ਸਿਲਸਿਲਾ ਰੁਕਿਆ ਨਹੀਂ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹਾ ਕਰਨ ਤੋਂ ਗੁਰੇਜ਼ ਕਰਨ | ਇਸ ਮੌਕੇ ਕੌਂਸਲਰ ਰਮਨ ਕੰਗ, ਗੁਰਿੰਦਰ ਸੋਨੀ, ਸੁਲੇਮਾਨ ਖਾਨ ਸੀਲੂ ਅਤੇ ਗਨੀ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਸ਼ਹਿਰ ਦੇ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ-ਗੁਰਦੀਪ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।