15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਅਜੀਤ ਡੈਸਕ 21-09-2025
ਬਹਾਦਰਗੜ੍ਹ, 20 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ, ਕੌਲੀ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਮਾਹੌਲ ਵਿਚ ਹੋਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਗਏ | ਗੁਰਬਾਣੀ ਦੀ ਰਸਧਾਰਾ ਨਾਲ ਸਾਰਾ ਕਾਲਜ ਗੂੰਜ ਉੱਠਿਆ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ | ਭੋਗ ਉਪਰੰਤ ਕਾਲਜ ਦੀ ਪਿ੍ੰਸੀਪਲ ਡਾ. ਨਵਨੀਤ ਕੌਰ ਨੇ ਨਵੇਂ ਦਾਖਲਾ ਲਏ ਵਿਦਿਆਰਥੀਆਂ ਦਾ ਤਹਿ ਦਿਲੋਂ ਸੁਆਗਤ ਕੀਤਾ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਹੀ ਗੁਣਵੱਤਾ-ਪੂਰਕ ਸਿੱਖਿਆ ਅਤੇ ਚਰਿੱਤਰ ਨਿਰਮਾਣ ਲਈ ਵਚਨਬੱਧ ਰਿਹਾ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਸਕੱਤਰ ਬੀਬੀ ਅਨੂਪਿੰਦਰ ਕੌਰ ਸੰਧੂ ਨੇ ਵੀ ਹਾਜ਼ਰੀ ਭਰੀ | ਉਨ੍ਹਾਂ ਨੇ ਕਿਹਾ ਕਿ ਜਸਦੇਵ ਸਿੰਘ ਸੰਧੂ ਗਰੁੱਪ ਹਮੇਸ਼ਾ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਧਾਰਮਿਕ ਤੇ ਨੈਤਿਕ ਮੁੱਲਾਂ ਨਾਲ ਜੋੜਨ ਦੀ ਕੋਸ਼ਿਸ਼ ਕਰਦਾ ਹੈ | ਕਾਲਜ ਪਰਿਵਾਰ ਵਲੋਂ ਆਏ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ ਗਿਆ | ਇਸ ਮੌਕੇ ਕਾਲਜ ਦੇ ਸਕੱਤਰ ਸਰਤਾਜ ਸਿੰਘ ਸੰਧੂ, ਰਜਿ. ਰਾਜਕੁਮਾਰ ਗੁਲੇਰੀਆ ਅਤੇ ਸਟਾਫ਼ ਮੈਂਬਰ ਮੌਜੂਦ ਸਨ |
ਪਿਛਲੀ ਖ਼ਬਰ ਘੱਗਰ 'ਚ ਹੜ੍ਹਾਂ ਨਾਲ ਪਏ ਪਾੜ ਨੂੰ ਜਲਦ ਪੂਰਿਆ ਜਾਏ- ਚੰਦੂਮਾਜਰਾ ਅਗਲੀ ਖ਼ਬਰ ਕਬਰਸਤਾਨ 'ਚ ਮਰੇ ਜਾਨਵਰ ਸੁੱਟੇ ਜਾਣ 'ਤੇ ਮੁਸਲਿਮ ਧਰਮ ਦੇ ਲੋਕਾਂ 'ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।