ਭਾਦਸੋਂ, 20 ਸਤੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਅਤੇ ਰਾਜਨੀਤਿਕ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ | ਇਸ ਸੂਚੀ ਵਿਚ ਵਿਧਾਨ ਸਭਾ ਹਲਕਾ ਨਾਭਾ ਦੇ ਸਰਗਰਮ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਬੁਲਾਰੇ ਦੇ ਤੌਰ 'ਤੇ ਨਿਯੁਕਤ ਕੀਤਾ ਗਿਆ ਹੈ | ਐਡਵੋਕੇਟ ਸ਼ਾਹਪੁਰ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਹਲਕਾ ਨਾਭਾ ਵਿਚ ਸੇਵਾ ਨਿਭਾ ਰਹੇ ਹਨ | ਐਡਵੋਕੇਟ ਸ਼ਾਹਪੁਰ ਨੇ ਪਾਰਟੀ ਪ੍ਰਧਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਿਭਾਉਣਗੇ |