ਸਮਾਣਾ, 20 ਸਤੰਬਰ (ਸਾਹਿਬ ਸਿੰਘ)-ਪ੍ਰਸਿੱਧ ਕੀਰਤਨੀਏ ਭਾਈ ਹਰਦੀਪ ਸਿੰਘ ਖ਼ਾਲਸਾ ਗੁਰਦੁਆਰਾ ਈਸ਼ਰਸਰ ਬਿਜਲਪੁਰ-ਢੈਂਠਲ ਦੇ ਪਿਤਾ ਸ. ਮਹਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਭਾਈ ਖ਼ਾਲਸਾ ਨਾਲ ਹਮਦਰਦੀ ਪ੍ਰਗਟ ਕੀਤੀ ਹੈ | ਭਾਈ ਹਰਮਨਜੋਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਹਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਬਾਬਾ ਰਣਜੋਧ ਸਿੰਘ, ਭਾਈ ਬੇਅੰਤ ਸਿੰਘ ਅਜ਼ੀਜ਼ ਸ਼੍ਰੋਮਣੀ ਕਮੇਟੀ, ਭਾਈ ਰਣਜੀਤ ਸਿੰਘ ਕਰਹਾਲੀ ਸਾਹਿਬ, ਬਾਬਾ ਮਨਪ੍ਰੀਤ ਸਿੰਘ ਮੁੰਡੀ ਖਰੜ, ਭਾਈ ਸ਼ੌਕੀਨ ਸਿੰਘ, ਭਾਈ ਕਾਰਜ ਸਿੰਘ ਹਜ਼ੂਰੀ ਕੀਰਤਨੀਏ ਸੱਚਖੰਡ ਸ੍ਰੀ ਦਰਬਾਰ ਸਾਹਿਬ, ਬਾਬਾ ਅਮਰੀਕ ਸਿੰਘ ਕਾਰ ਸੇਵਾ ਪਟਿਆਲੇ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਅਤੇ ਇਲਾਕੇ ਦੇ ਹੋਰ ਪਤਵੰਤੇ ਸੱਜਣਾਂ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ | ਅਨਵਰ ਸਿੰਘ ਸੰਧੂ, ਰਸ਼ਪਾਲ ਸਿੰਘ, ਮਾਲਕ ਸਿੰਘ ਕਨੇਡਾ, ਕੁਲਦੀਪ ਸਿੰਘ, ਮਨਜੀਤ ਸਿੰਘ ਅਤੇ ਭਾਈ ਹਰਦੀਪ ਸਿੰਘ ਵਲੋਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਸਮਾਗਮ ਵਿਚ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣ ਅਤੇ ਵਿੱਛੜੀ ਰੂਹ ਦੀ ਕਲਿਆਣਤਾ ਲਈ ਅਰਦਾਸ ਵਿਚ ਸ਼ਾਮਿਲ ਹੋਣ |