15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਬਰਾਵਾਂ ਦੀ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

ਅਜੀਤ ਡੈਸਕ 21-09-2025
ਬਨੂੜ, 20 ਸਤੰਬਰ (ਭੁਪਿੰਦਰ ਸਿੰਘ)-ਗ੍ਰਾਮ ਪੰਚਾਇਤ ਅਬਰਾਵਾਂ ਵਲੋਂ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਅਬਰਾਵਾਂ ਦੀ ਅਗਵਾਈ ਹੇਠ ਗ੍ਰਾਮ ਸਭਾ ਦਾ ਵਿਸ਼ੇਸ਼ ਇਜਲਾਸ ਹੋਇਆ | ਜਿਸ ਵਿਚ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਪ੍ਰਵਾਸੀ ਮਜ਼ਦੂਰ ਜਾ ਕੋਈ ਹੋਰ ਨੂੰ ਪਿੰਡ ਵਿਚ ਨਾ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਮਤੇ ਅਨੁਸਾਰ ਪਿੰਡ ਵਿਚ ਕਿਸੇ ਵੀ ਪ੍ਰਵਾਸੀ ਨੂੰ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਨਾ ਹੀ ਉਸ ਨੂੰ ਮਕਾਨ ਕਿਰਾਏ 'ਤੇ ਦਿੱਤਾ ਜਾਵੇਗਾ | ਜੇਕਰ ਕੋਈ ਵੀ ਵਿਅਕਤੀ ਪ੍ਰਵਾਸੀ ਨੂੰ ਰੱਖਣਾ ਚਾਹੁੰਦਾ ਹੈ ਤਾਂ ਉਹ ਪਿੰਡ ਤੋਂ ਬਾਹਰ ਆਪਣੇ ਖੇਤਾਂ ਵਿਚ ਰੱਖ ਸਕਦਾ ਹੈ ਅਤੇ ਉਸ ਦਾ ਆਧਾਰ ਕਾਰਡ ਲੈ ਕੇ ਸਰਪੰਚ ਨੂੰ ਦੇਵੇਗਾ | ਜਿਸ ਦੀ ਜ਼ਿੰਮੇਵਾਰੀ ਪ੍ਰਵਾਸੀ ਨੂੰ ਰੱਖਣ ਵਾਲੇ ਮਾਲਕ ਦੀ ਹੋਵੇਗੀ |
ਇਸ ਤੋਂ ਇਲਾਵਾ ਜਿਹੜੇ ਪ੍ਰਵਾਸੀ ਪਿੰਡ ਵਿਚ ਰਹਿ ਰਹੇ ਹਨ | ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪਿੰਡ ਛੱਡ ਕੇ ਬਾਹਰ ਸ਼ਿਫ਼ਟ ਹੋਣਾ ਪਵੇਗਾ | ਪਿੰਡ ਦਾ ਕੋਈ ਵੀ ਵਿਅਕਤੀ ਪ੍ਰਵਾਸੀ ਦਾ ਆਧਾਰ ਕਾਰਡ ਤਸਦੀਕ ਨਹੀਂ ਕਰੇਗਾ ਤੇ ਪਿੰਡ ਦਾ ਕੋਈ ਵੀ ਵਸਨੀਕ ਪ੍ਰਵਾਸੀ ਨੂੰ ਆਪਣੀ ਥਾਂ ਨਹੀਂ ਵੇਚੇਗਾ | ਰਾਤ 9 ਵਜੇ ਤੋਂ ਬਾਅਦ ਕੋਈ ਵੀ ਪ੍ਰਵਾਸੀ ਜਾਂ ਕੋਈ ਬਾਹਰ ਵਾਲਾ ਵਿਅਕਤੀ ਰੇਹੜੀ ਵਾਲਾ ਵਿਅਕਤੀ ਪਿੰਡ ਵਿਚ ਨਹੀਂ ਘੁੰਮੇਗਾ | ਇਸ ਦੇ ਨਾਲ ਹੀ ਮਹੰਤਾਂ ਨੂੰ ਜਰਨਲ ਵਰਗ ਵਲੋਂ 3100 ਰੁਪਏ ਤੇ ਐਸ.ਸੀ. ਵਰਗ ਵਲੋਂ 2100 ਰੁਪਏ ਵਧਾਈ ਦੇਣ ਦਾ ਮਤਾ ਪਾਸ ਕੀਤਾ | ਪਿੰਡ ਦੀ ਹਦੂਦ ਅੰਦਰ ਸ਼ਰਾਬ ਦਾ ਠੇਕਾ ਨਹੀਂ ਖੋਲ੍ਹਣ ਦਿੱਤਾ ਜਾਵੇਗਾ | ਜੇਕਰ ਪਿੰਡ ਦਾ ਕੋਈ ਵਿਅਕਤੀ ਨਸ਼ਾ ਕਰਦਾ ਜਾ ਵੇਚਦਾ ਪਕੜਿਆ ਜਾਂਦਾ ਹੈ ਤਾਂ ਕੋਈ ਵੀ ਵਿਅਕਤੀ ਉਸ ਦੀ ਜ਼ਮਾਨਤ ਜਾਂ ਜ਼ੁੰਮੇਵਾਰੀ ਨਹੀਂ ਲਵੇਗਾ | ਇਸ ਮੌਕੇ ਪੰਚਾਇਤ ਮੈਂਬਰ ਬਿਕਰਮਜੀਤ ਸਿੰਘ, ਜਸਵੀਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਕੌਰ, ਹਰਜਿੰਦਰ ਕੌਰ, ਜਸਵੀਰ ਕੌਰ, ਸਤਨਾਮ ਕੌਰ, ਨੰਬਰਦਾਰ ਰਜਿੰਦਰ ਸਿੰਘ, ਬਲਵੀਰ ਸਿੰਘ, ਸਾਧੂ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਖ਼ਜ਼ਾਨਚੀ ਸਵਰਨ ਸਿੰਘ, ਮਨਜੀਤ ਸਿੰਘ, ਹਜ਼ਾਰਾਂ ਸਿੰਘ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਰਾਲੀ ਪ੍ਰਬੰਧਨ ਸੰਬੰਧੀ ਈਸਰਹੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਕੰਨਾਂ ਦਾ ਫ੍ਰੀ ਟੈੱਸਟ ਤੇ 50 ਫ਼ੀਸਦੀ ਛੋਟ 'ਤੇ ਕੰਨ ਦੀਆਂ ਮਸ਼ੀਨਾਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।