15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪਰਾਲੀ ਪ੍ਰਬੰਧਨ ਸੰਬੰਧੀ ਈਸਰਹੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 21-09-2025
ਫ਼ਤਹਿਗੜ੍ਹ ਸਾਹਿਬ, 20 ਸਤੰਬਰ (ਰਾਜਿੰਦਰ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਖੇੜਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਫ਼ਤਹਿਗੜ੍ਹ ਸਾਹਿਬ ਦੇ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਕਰਨ ਦੇ ਉਦੇਸ਼ ਨਾਲ ਸੀ.ਆਰ.ਐਮ.ਇਨ. ਸੀਟੂ ਮੈਨੇਜਮੈਂਟ ਸਕੀਮ ਅਧੀਨ ਪਿੰਡ ਈਸਰਹੇਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਤੇ ਡਾ. ਗੁਰਪਾਲ ਸਿੰਘ ਖੇਤੀਬਾੜੀ ਅਫ਼ਸਰ ਖੇੜਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ | ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿਚ ਰਲਾਉਣ ਕਾਰਨ ਫ਼ਸਲਾਂ ਨੂੰ ਖਾਦ ਦੀ ਘੱਟ ਲੋੜ ਪੈਂਦੀ ਹੈ, ਜਿਸ ਕਾਰਨ ਕਿਸਾਨਾਂ ਦੇ ਖ਼ਰਚੇ ਘਟਦੇ ਹਨ ਅਤੇ ਆਮਦਨ ਵਿਚ ਵਾਧਾ ਹੁੰਦਾ ਹੈ ਕੰਬਾਈਨ ਪਿੱਛੇ ਐਸ.ਐਮ.ਐਸ. ਸਿਸਟਮ ਲਗਾ ਕੇ ਹੀ ਹੈਪੀ ਸੀਡਰ, ਸਰਫੇਸ ਸੀਡਰ ਸਮਾਰਟ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ | ਉਨ੍ਹਾਂ ਜੀਰੀ ਦੇ ਵਿਚ ਬੌਣੇ ਬੂਟੇ ਅਤੇ ਹੋਰ ਬਿਮਾਰੀਆਂ ਦੇ ਸੰਬੰਧ ਵਿਚ ਕਿਸਾਨਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਤੇ ਮਨਦੀਪ ਕੌਰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਖੇਤਾਂ ਵਿਚ ਹੀ ਰਲਾਇਆ ਜਾਵੇ | ਇਸ ਮੌਕੇ ਰਵਿੰਦਰ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਰਾਜਵੀਰ ਸਿੰਘ ਏ.ਟੀ.ਐਮ. ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬੰਸ ਸਿੰਘ ਨੰਬਰਦਾਰ, ਨੌਰੰਗ ਸਿੰਘ ਖਰੋਡ, ਰਾਜਵੀਰ ਸਿੰਘ, ਬਚਿੱਤਰ ਸਿੰਘ, ਧਰਮਪਾਲ ਸਿੰਘ, ਸੁਖਦੇਵ ਸਿੰਘ ਤੋ ਇਲਾਵਾ ਹੋਰ ਵੀ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ ਬਜ਼ੁਰਗਾਂ ਦੀ ਖੱਜਲ ਖ਼ੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡਾ. ਸੋਨਾ ਥਿੰਦ ਅਗਲੀ ਖ਼ਬਰ ਅਬਰਾਵਾਂ ਦੀ ਗ੍ਰਾਮ ਪੰਚਾਇਤ ਵਲੋਂ ਪ੍ਰਵਾਸੀਆਂ ਨੂੰ ਪਿੰਡ ਤੋਂ ਬਾਹਰ ਰੱਖਣ ਦਾ ਮਤਾ ਸਰਬਸੰਮਤੀ ਨਾਲ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।