27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵਿਆਹ ਪੁਰਬ ਮੌਕੇ ਆਰ.ਡੀ. ਖੋਸਲਾ ਸਕੂਲ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਜੀਤ ਡੈਸਕ 30-08-2025
ਬਟਾਲਾ, 29 ਅਗਸਤ (ਸਤਿੰਦਰ ਸਿੰਘ)-ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਖੁਸ਼ੀ ਮਨਾਈ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ, ਜਿਸ ਵਿਚ ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ, ਪਿ੍ੰ. ਡਾ. ਬਿੰਦੂ ਭੱਲਾ, ਪ੍ਰਬੰਧਕ ਕਮੇਟੀ ਮੈਂਬਰ ਮੋਨਿਕਾ ਖੋਸਲਾ ਤੇ ਮਨੀਸ਼ਾ ਖੋਸਲਾ, ਕਮਲ ਅਰੋੜਾ, ਵਰਿੰਦਰ ਕਾਂਸਰਾ, ਅਧਿਆਪਕਾ ਅਤੇ ਗੈਰ ਅਧਿਆਪਨ ਸਟਾਫ਼ ਨੇ ਸ਼ਰਧਾ ਨਾਲ ਹਿੱਸਾ ਲਿਆ | ਪਾਠ ਤੋਂ ਬੁਾਅਦ ਕੀਰਤਨ ਆਯੋਜਨ ਕੀਤਾ ਗਿਆ, ਜਿਸ ਨੂੰ ਸਾਰਿਆਂ ਨੇ ਨੇ ਸ਼ਾਂਤ ਮਨ ਨਾਲ ਸੁਣਿਆਂ | ਸਾਰਿਆਂ ਨੇ ਮਿਲ ਕੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਹੜ੍ਹ ਕਾਰਨ ਪੈਦਾ ਹੋਈਆਂ ਮੁਸ਼ਕਿਲ ਸਥਿਤੀਆਂ ਤੋਂ ਸਾਰਿਆਂ ਨੂੰ ਜਲਦੀ ਤੋਂ ਜਲਦੀ ਰਾਹਤ ਮਿਲੇ | ਸਕੂਲ ਦੇ ਚੇਅਰਮੈਨ ਅਰਵਿੰਦ ਖੋਸਲਾ, ਪ੍ਰਧਾਨ ਅਜੈ ਖੋਸਲਾ ਅਤੇ ਪਿ੍ੰਸੀਪਲ ਡਾ. ਬਿੰਦੂ ਭੱਲਾ ਨੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀਆਂ ਸਾਰਿਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਸੁਭਾਗ ਦੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਸਾਡੇ ਸ਼ਹਿਰ ਬਟਾਲਾ ਦੀ ਧਰਤੀ 'ਤੇ ਪਏ ਅਤੇ ਇਥੋਂ ਦੇ ਲੋਕਾਂ ਨੂੰ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਹੋਇਆ | ਸਾਨੂੰ ਸਾਰਿਆਂ ਨੂੰ ਗੁਰੂ ਸਾਹਿ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ ਅਤੇ ਬਾਬਾ ਜੀ ਦੇ ਵਿਆਹ ਦਾ ਤਿਉਹਾਰ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਮਨਾਉਣਾ ਚਾਹੀਦਾ ਹੈ |
ਪਿਛਲੀ ਖ਼ਬਰ ਤਪਾ ਇਲਾਕੇ ਅੰਦਰ ਪਈ ਭਾਰੀ ਬਰਸਾਤ ਨਾਲ ਲੋਕ ਨਿਰਮਾਣ ਵਿਭਾਗ ਵਲੋਂ ਬਣਾਈ ਸੜਕ ਹੋਈ ਖੇਰੂੰ ਖੇਰੂੰ, ਦੁਕਾਨਦਾਰਾਂ ਨੇ ਕੀਤੀ... ਅਗਲੀ ਖ਼ਬਰ ਨਗਰ ਕੌਂਸਲ ਬਰਨਾਲਾ ਦੇ ਹਾਊਸ ਦੀ ਮੀਟਿੰਗ ਅਚਨਚੇਤ ਰੱਦ ਕਰਨ 'ਤੇ ਕੌਂਸਲਰਾਂ ਨੇ ਕੀਤਾ ਰੋਸ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।