27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਅਜੀਤ ਡੈਸਕ 30-08-2025
ਪਠਾਨਕੋਟ, 29 ਅਗਸਤ (ਸੰਧੂ)-ਅੱਜ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਮ ਦੇ ਨੁਕਸਾਨ ਦੀ ਪੂਰਤੀ ਕਰੇਗੀ | ਕੁਦਰਤ ਮੂਹਰੇ ਕਿਸੇ ਦਾ ਜ਼ੋਰ ਨਹੀਂ ਚੱਲਦਾ, ਪਰ ਸਰਕਾਰ ਵਲੋਂ ਹੜ੍ਹ ਦੀ ਲਪੇਟ 'ਚ ਆਏ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਅਮਨਦੀਪ ਵਲੋਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਲੰਟੀਅਰਾਂ ਨੂੰ ਵੀ ਅਪੀਲ ਹੈ ਕਿ ਉਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ | ਸਮਾਂ ਔਖਾ ਜ਼ਰੂਰ ਹੈ, ਪਰ ਇਕ ਦੂਜੇ ਦੇ ਸਾਥ ਨਾਲ ਲੰਘ ਜਾਵੇਗਾ | ਪ੍ਰਮਾਤਮਾ ਦੀ ਮੇਹਰ ਸਦਕਾ ਹਾਲਾਤ ਜਲਦੀ ਪਹਿਲਾਂ ਵਾਂਗ ਸਥਿਰ ਹੋਣਗੇ | ਇਸ ਮੌਕੇ ਅਮਨਦੀਪ ਸੰਧੂ ਅਤੇ ਉਨ੍ਹਾਂ ਦੀ ਟੀਮ ਵਲੋਂ ਪਿੰਡਾਂ ਵਿਚ ਫਸੇ ਲੋਕਾਂ ਨੂੰ ਰਾਸ਼ਨ ਪਹੁੰਚਾਇਆ ਅਤੇ ਕਈ ਲੋਕਾਂ ਨੂੰ ਪ੍ਰਸ਼ਾਸਨ ਦੀ ਮਦਦ ਨਾਲ ਬਾਹਰ ਵੀ ਕੱਢਿਆ ਗਿਆ | ਅਮਨਦੀਪ ਅਤੇ ਉਸ ਦੀ ਟੀਮ ਹਰ ਗਲੀ-ਮੁਹੱਲੇ ਵਿਚ ਜਾ ਕੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਰਹੇ ਹਨ | ਅਮਨਦੀਪ ਨੇ ਅੱਗੇ ਕਿਹਾ ਕਿ ਜੇ ਕੋਈ ਮੁਸ਼ਕਿਲ ਵਿਚ ਫਸਿਆ ਹੋਇਆ ਹੈ ਤਾਂ ਉਹ ਮੇਰੇ ਨਾਲ ਸੰਪਰਕ ਕਰੇ | ਸਮੁੱਚੀ ਆਮ ਆਦਮੀ ਪਾਰਟੀ ਦੀਆਂ ਟੀਮਾਂ, ਵਲੰਟੀਅਰ, ਅਹੁਦੇਦਾਰ ਤੇ ਸਾਰੀ ਸਰਕਾਰ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਵਾਉਣ ਲਈ ਯੋਗਦਾਨ ਪਾ ਰਹੇ ਹਨ | ਔਖੇ ਵੇਲੇ ਇਕ ਦੂਜੇ ਦਾ ਸਾਥ ਦੇਣਾ ਸਾਡਾ ਧਰਮ ਹੈ, ਆਓ ਵੱਧ ਚੜ੍ਹ ਕੇ ਹੜ੍ਹਾਂ ਦੇ ਝੰਬੇ ਪਰਿਵਾਰਾਂ ਤੇ ਲੋਕਾਂ ਦੀ ਮਦਦ ਕਰੀਏ |
ਪਿਛਲੀ ਖ਼ਬਰ ਵਿਵੇਕ ਪੁਰੀ ਡਿਪਟੀ ਜ਼ਿਲ੍ਹਾ ਅਟਾਰਨੀ ਤੋਂ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਪਠਾਨਕੋਟ ਵਜੋਂ ਹੋਏ ਪਦਉੱਨਤ ਅਗਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਲਿਆ ਰਾਵੀ ਦਰਿਆ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।