ਪਠਾਨਕੋਟ, 29 ਅਗਸਤ (ਸੰਧੂ)-ਪਠਾਨਕੋਟ ਅਦਾਲਤ ਵਿਚ ਤਾਇਨਾਤ ਡਿਪਟੀ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਵਿਵੇਕ ਪੁਰੀ ਨੂੰ ਪੰਜਾਬ ਸਰਕਾਰ ਦੇ ਕਾਨੂੰਨੀ ਵਿਭਾਗ ਦੁਆਰਾ ਤਰੱਕੀ ਦੇ ਕੇ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਪਠਾਨਕੋਟ ਵਜੋਂ ਤਾਇਨਾਤ ਕੀਤਾ ਗਿਆ ਹੈ | ਵਿਵੇਕ ਪੁਰੀ ਲੰਬੇ ਸਮੇਂ ਤੋਂ ਪਠਾਨਕੋਟ ਵਿਚ ਸੇਵਾ ਨਿਭਾਅ ਰਹੇ ਹਨ | ਇਸ ਸੇਵਾ ਦੌਰਾਨ ਉਨ੍ਹਾਂ ਦੀ ਇਮਾਨਦਾਰੀ ਅਤੇ ਕੰਮ ਪ੍ਰਤੀ ਸਮਰਪਣ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਰੱਕੀ ਦਿੱਤੀ ਗਈ ਹੈ | ਜ਼ਿਲ੍ਹਾ ਅਟਾਰਨੀ ਵਜੋਂ ਤਾਇਨਾਤ ਹੋਣ ਤੋਂ ਬਾਅਦ ਵਿਵੇਕ ਪੁਰੀ ਨੇ ਕਿਹਾ ਕਿ ਉਹ ਸਰਕਾਰ ਵਲੋਂ ਉਨ੍ਹਾਂ ਨੂੰ ਤਰੱਕੀ ਦੇ ਕੇ ਦਿੱਤੇ ਗਏ ਸਨਮਾਨ ਲਈ ਦਿਲੋਂ ਧੰਨਵਾਦੀ ਹਨ ਅਤੇ ਉਹ ਭਵਿੱਖ ਵਿਚ ਵੀ ਪੂਰੀ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਂਦੇ ਰਹਿਣਗੇ |