ਮਾਧੋਪੁਰ, 29 ਅਗਸਤ (ਮਹਿਰਾ)-ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਇਨਾ ਕਰਨ ਲਈ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀ ਹੈੱਡ ਵਰਕਸ ਮਾਧੋਪੁਰ ਪਹੁੰਚ ਰਹੇ ਹਨ | ਉੱਥੇ ਹੀ ਜੰਮੂ-ਕਸ਼ਮੀਰ ਦੇ ਕੁਝ ਅਧਿਕਾਰੀ ਵੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਲਖਨਪੁਰ ਵਿਚ ਵੀ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਜਾਣਕਰੀ ਦਿੱਤੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੰਚਾਈ ਵਿਭਾਗ ਦੇ ਲਾਪਤਾ ਹੋਏ ਮੁਲਾਜਮ ਦਾ ਤਿੰਨ ਦਿਨਾਂ ਬਾਅਦ ਵੀ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ | ਦੱਸ ਦੇਈਏ ਕਿ ਸੁਜਾਨਪੁਰ ਪੁਲਿਸ ਵਲੋਂ ਡਰੋਨ ਰਾਹੀਂ ਰੁੜੇ ਕਰਮਚਾਰੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਹੈ | ਪਰ ਕਰਮਚਾਰੀਆਂ ਦਾ ਹਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ | ਵਿਭਾਗੀ ਸੂਤਰਾਂ ਅਨੁਸਾਰ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਤੋਂ ਪਾਣੀਨੂੰ ਰੋਕਣ ਲਈ ਬੇਨਤੀ ਕੀਤੀ ਗਈ ਹੈ | ਜਿਵੇਂ ਹੀ ਰਣਜੀਤ ਸਾਗਰ ਡੈਮ ਤੋਂ ਪਾਣੀ ਬੰਦ ਹੋ ਜਾਵੇਗਾ, ਇਕ ਵਾਰ ਫਿਰ ਲਾਪਤਾ ਕਰਮਚਾਰੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਦੱਸਿਆ ਜਾ ਰਿਹਾ ਹੈ ਕਿ ਇਕ-ਦੋ ਦਿਨਾਂ ਵਿਚ ਕੁਝ ਸਮੇਂ ਲਈ ਪਾਣੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਅਤੇ ਉਸ ਦੌਰਾਨ ਨਹਿਰਾਂ 'ਚ ਪਏ ਪਾੜਾਂ ਨੂੰ ਵੀ ਭਰਨ ਦਾ ਕੰਮ ਕੀਤਾ ਜਾ ਸਕਦਾ ਹੈ |