27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਸਰਬਜੀਤ ਸਿੰਘ ਮੱਕੜ ਨੇ ਅਸ਼ਵਨੀ ਸ਼ਰਮਾ ਨਾਲ ਕੀਤੀ ਹਮਦਰਦੀ ਪ੍ਰਗਟ

ਅਜੀਤ ਡੈਸਕ 30-08-2025
ਪਠਾਨਕੋਟ, 29 ਅਗਸਤ (ਸੰਧੂ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਕਾਸ਼ ਸ਼ਰਮਾ ਦਾ ਬੀਤੇ ਦਿਨ ਪੀ.ਜੀ.ਆਈ. ਵਿਖੇ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ | ਉਨ੍ਹਾਂ ਨਾਲ ਅੱਜ ਹਮਦਰਦੀ ਪ੍ਰਗਟ ਕਰਨ ਲਈ ਜ਼ਿਲ੍ਹਾ ਗੁਰਦਾਸਪੁਰ ਅਕਾਲੀ ਦਲ ਦੇ ਪ੍ਰਧਾਨ ਸੁੱਚਾ ਸਿੰਘ ਲੰਗਾਹ ਤੇ ਜਲੰਧਰ ਤੋਂ ਸਾਬਕਾ ਵਿਧਾਇਕ ਭਾਜਪਾ ਆਗੂ ਸਰਬਜੀਤ ਸਿੰਘ ਮਕੜ ਪੁੱਜੇ ਤੇ ਉਨ੍ਹਾਂ ਨਾਲ ਆਪਣੀ ਸੰਵੇਦਨਾ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ, ਜ਼ਿਲ੍ਹਾ ਯੂਥ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ, ਸੁਤੰਤਰਤਾ ਸੈਨਾਨੀ ਜਥੇਦਾਰ ਕੇਸਰ ਸਿੰਘ ਯਾਦਗਾਰੀ ਸਭਾ ਪਠਾਨਕੋਟ ਦੇ ਚੇਅਰਮੈਨ ਹਰਸਿਮਰਨਜੀਤ ਸਿੰਘ ਸੰਧੂ, ਪ੍ਰਧਾਨ ਜਨਮਜੀਤ ਸਿੰਘ, ਹਰਜਿੰਦਰ ਸਿੰਘ ਖ਼ਾਲਸਾ, ਮਾਸਟਰ ਹਰਭਜਨ ਲਾਲ ਵੀ ਸੰਵੇਦਨਾ ਪ੍ਰਗਟ ਕਰਨ ਲਈ ਪੁੱਜੇ ਸਨ | ਉਕਤ ਆਗੂਆਂ ਨੇ ਭਾਜਪਾ ਸੂਬਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਸ਼ਰਮਾ ਪਰਿਵਾਰ ਨਾਲ ਹਨ | ਦੱਸ ਦੇਈਏ ਕਿ ਵਿਧਾਇਕ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਕਾਸ਼ ਸ਼ਰਮਾ ਦਾ ਸਸਕਾਰ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਸਾਹਮਣੇ ਸਥਿਤ ਸ਼ਮਸ਼ਾਨਘਾਟ ਵਿਖੇ ਕੜ ਦਿੱਤਾ ਗਿਆ |
ਪਿਛਲੀ ਖ਼ਬਰ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਲਿਆ ਰਾਵੀ ਦਰਿਆ ਦਾ ਜਾਇਜ਼ਾ ਅਗਲੀ ਖ਼ਬਰ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹੈੱਡ ਵਰਕਸ ਮਾਧੋਪੁਰ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।