ਨਰੋਟ ਮਹਿਰਾ, 29 ਅਗਸਤ (ਰਾਜ ਕੁਮਾਰੀ)-ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਭੋਆ ਹਲਕੇ ਦੇ ਪਿੰਡਾਂ ਦਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 31 ਅਗਸਤ ਨੰੂ ਦੌਰਾ ਕਰਨਗੇ | ਜ਼ਿਲ੍ਹਾ ਪਠਾਨਕੋਟ ਦੇ ਹਲਕਾ ਭੋਆ ਵਿਚ ਬਹੁਤ ਵੱਡੇ ਪੱਧਰ 'ਤੇ ਤਬਾਹੀ ਹੋਈ ਹੈ | ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਜ਼ਿਲ੍ਹਾ ਪ੍ਰਧਾਨ ਅਕਾਲੀ ਜਥਾ ਗੁਰਦਾਸਪੁਰ ਜਥੇਦਾਰ ਸੁੱਚਾ ਸਿੰਘ ਲੰਗਾਹ, ਯੂਥ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਤੇ ਕੌਮੀ ਬੁਲਾਰਾ ਜਸਪ੍ਰੀਤ ਸਿੰਘ ਰਾਣਾ ਨੇ ਪੱਤਰਕਾਰਾਂ ਗੱਲਬਾਤ ਦਿੱਤੀਆਂ | ਜਥੇ: ਲੰਗਾਹ, ਸ. ਰਾਣਾ ਨੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ ਤੇ ਤਬਾਹ ਹੋਏ ਇਲਾਕੇ ਦਾ ਦੌਰਾ ਕੀਤਾ ਅਤੇ ਪਿੰਡ-ਪਿੰਡ ਵਿਚ ਲੰਗਰ ਪਹੁੰਚਾਉਣ ਦੀਆਂ ਡਿਊਟੀਆਂ ਲਗਾਈਆਂ | ਜਥੇ: ਲੰਗਾਹ ਅਤੇ ਯੂਥ ਪ੍ਰਧਾਨ ਰਾਣਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਕਰੀਬਨ 2 ਵਜੇ ਪੁਲ ਕਥਲੌਰ, ਕੋਹਲੀਆਂ ਵਿਖੇ ਹੜ੍ਹ ਪੀੜਤ ਲੋਕਾਂ ਨਾਲ ਮਿਲਣਗੇ ਅਤੇ ਤਬਾਹ ਹੋਏ ਇਲਾਕੇ ਦਾ ਦੌਰਾ ਕਰਨਗੇ | ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਸਾਹਨੀ, ਸੀਨੀਅਰ ਅਕਾਲੀ ਆਗੂ ਰਵਿੰਦਰ ਸਿੰਘ ਜੱਗਾ, ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਖ਼ਾਲਸਾ, ਸਾਬਕਾ ਜ਼ਿਲ੍ਹਾ ਪ੍ਰਧਾਨ ਮਾਸਟਰ ਭਜਨ ਲਾਲ, ਸਰਪੰਚ ਬਲਵਿੰਦਰ ਸਿੰਘ ਦਤਿਆਲ, ਅਵਤਾਰ ਸਿੰਘ ਗੋਲਾ, ਰਣਜੀਤ ਸਿੰਘ ਗੋਸਲ, ਗੋਲਡੀ ਫਰਵਾਲ, ਜਰਨਲ ਸਕੱਤਰ ਨਿਰਮਲ ਸਿੰਘ ਗੋਰਾ, ਯੂਥ ਆਗੂ ਕੁਲਦੀਪ ਸਿੰਘ ਬਲਸੂਆ, ਅਮਰਜੋਤ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਸਨ |