13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਅੱਚਲ ਸਾਹਿਬ ਵਿਖੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮੈਂਬਰ ਪਾਰਲੀਮੈਂਟ ਚੱਬੇਵਾਲ ਨੂੰ ਜਥੇ. ਜੱਸਲ ਨੇ ਕੀਤਾ ਸਨਮਾਨਿਤ <br/>

ਅਜੀਤ ਡੈਸਕ 31-08-2025
ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰੇ ਸਾਹਿਬਾਨ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਮਹਾਨ ਨਗਰ ਕੀਰਤਨ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਪਹੁੰਚਣ 'ਤੇ ਸੰਗਤਾਂ ਵਲੋਂ ਆਕਾਸ਼ ਗੁੰਜਾਊ ਜੈਕਾਰਿਆਂ ਅਦਬ ਸਤਿਕਾਰ ਤੇ ਉਤਸ਼ਾਹ ਨਾਲ ਨਾਲ ਸਵਾਗਤ ਕੀਤਾ ਗਿਆ | ਇਸ ਮੌਕੇ ਨਤਮਸਤਕ ਹੋਣ ਲਈ ਉਚੇਚੇ ਤੌਰ 'ਤੇ ਮੈਂਬਰ ਪਾਰਲੀਮੈਂਟ ਸ਼੍ਰੀ ਰਾਜ ਕੁਮਾਰ ਚੱਬੇਵਾਲ ਨੇ ਸਾਥੀਆਂ ਸਮੇਤ ਹਾਜ਼ਰੀ ਭਰੀ | ਅੱਚਲ ਸਾਹਿਬ ਵਿਖੇ ਪਹੁੰਚਣ 'ਤੇ ਸ੍ਰੀ ਰਾਜ ਕੁਮਾਰ ਚੱਬੇਵਾਲ ਨੂੰ ਮੈਂਬਰ ਸ਼੍ਰੋਮਣੀ ਕਮੇਟੀ ਜਥੇ. ਗੁਰਨਾਮ ਸਿੰਘ ਜੱਸਲ ਤੇ ਮੈਨੇਜਰ ਮਲਕੀਅਤ ਸਿੰਘ ਬਸਰਾਵਾਂ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਦਲਜੀਤ ਸਿੰਘ ਬੰਮਰਾਹ, ਦੌਲਤ ਸਿੰਘ ਭੰਬੋਈ, ਹਰਵਿੰਦਰ ਸਿੰਘ ਸਰਪੰਚ, ਜਤਿੰਦਰਪਾਲ ਸਿੰਘ ਵਿੱਕੀ, ਹਰਵਿੰਦਰ ਸਿੰਘ ਜਫਰਵਾਲ, ਗੁਰਦੁਆਰਾ ਇੰਸਪੈਕਟਰ ਮਨਦੀਪ ਸਿੰਘ, ਕੁਲਵਿੰਦਰ ਸਿੰਘ ਲਾਡੀ ਜੱਸਲ, ਗੁਰਪ੍ਰੀਤ ਸਿੰਘ, ਕਿਰਪਾਲ ਸਿੰਘ, ਤਰਨਪ੍ਰੀਤ ਸਿੰਘ, ਜੈਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ 'ਤੇ ਵਿਸ਼ੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।