13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜਗਤ ਪੰਜਾਬੀ ਸਭਾ ਦੀ ਸੂਬਾ ਇਕਾਈ ਨੇ ਕੀਤਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਅਜੀਤ ਡੈਸਕ 31-08-2025
ਬਟਾਲਾ, 30 ਅਗਸਤ (ਸਤਿੰਦਰ ਸਿੰਘ)-ਦੇਰ ਰਾਤ ਤੋਂ ਲਗਾਤਾਰ ਮੀਂਹ ਕਾਰਨ ਮਕੋਡਾ ਬੰਦਰਗਾਹ ਖੇਤਰ ਵਿਚ ਆਏ ਹੜ੍ਹ ਤੋਂ ਬਾਅਦ ਜਗਤ ਪੰਜਾਬੀ ਸਭਾ ਦੀ ਪੰਜਾਬ ਇਕਾਈ ਨੇ ਆਪਣਾ ਫ਼ਰਜ਼ ਸਮਝਦੇ ਹੋਏ ਮਕੋਡਾ ਅਤੇ ਗਾਲੜੀ ਖੇਤਰ ਵਿਚ ਪਹੁੰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਜਗਤ ਪੰਜਾਬੀ ਸਭਾ ਦੇ ਪ੍ਰਧਾਨ ਮੁਕੇਸ਼ ਵਰਮਾ ਅਤੇ ਉਨ੍ਹਾਂ ਦੀ ਟੀਮ ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਸੈਣੀ ਜ਼ਿਲ੍ਹਾ ਗਾਈਡੈਂਸ ਕੌਂਸਲਰ, ਮੀਤ ਪ੍ਰਧਾਨ ਸਰਵਣ ਸਿੰਘ ਧੰਦਲ ਡਾਇਰੈਕਟਰ ਸੇਂਟ ਵਾਰੀਆ ਸਕੂਲ, ਜਨਰਲ ਸਕੱਤਰ ਪਵਨ ਭਾਰਦਵਾਜ, ਜਸਮੀਤ ਸਿੰਘ ਮਾਹਲ ਸਕੱਤਰ ਸ਼ਾਮਲ ਸਨ ਨੇ ਮਕੋੜਾ ਗਾਲੜੀ ਅਤੇ ਦੋਰਾਂਗਲਾ ਖੇਤਰ ਵਿਚ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਲੋਕ ਆਪਣੇ ਪਸ਼ੂਆਂ ਨੂੰ ਸੜਕਾਂ 'ਤੇ ਲੈ ਕੇ ਜਾਣ ਲਈ ਮਜਬੂਰ ਹਨ | ਉਨ੍ਹਾਂ ਦੱਸਿਆ ਕਿ ਜਗਤ ਪੰਜਾਬੀ ਸਭਾ ਪੰਜਾਬ ਵਿਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵੀ ਤਿਆਰ ਹੈ | ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਕੁਝ ਇਲਾਕੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਰ ਆਦਰਸ਼ ਨਾਗਰਿਕ ਦਾ ਫਰਜ਼ ਬਣਦਾ ਹੈ ਕਿ ਉਹ ਇਸ ਆਫ਼ਤ ਦੇ ਸਮੇਂ ਵਿਚ ਲੋੜਵੰਦਾਂ ਦੀ ਮਦਦ ਕਰੇ | ਉਨ੍ਹਾਂ ਹੋਰ ਸਮਾਜਿਕ ਸੰਗਠਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਫ਼ਤ ਦੀ ਇਸ ਘੜੀ ਵਿਚ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਕਿਸੇ ਵੀ ਪਰਿਵਾਰ ਦਾ ਨਹੀਂ ਕੱਟਿਆ ਰਾਸ਼ਨ ਕਾਰਡ, 'ਆਪ' ਕਰ ਰਹੀ ਹੈ ਲੋਕਾਂ ਨੂੰ ਗੁਮਰਾਹ-ਵਿਜੇ ਸੋਨੀ... ਅਗਲੀ ਖ਼ਬਰ ਅੱਚਲ ਸਾਹਿਬ ਵਿਖੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਮੌਕੇ ਮੈਂਬਰ ਪਾਰਲੀਮੈਂਟ ਚੱਬੇਵਾਲ ਨੂੰ ਜਥੇ. ਜੱਸਲ ਨੇ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।