ਅੱਚਲ ਸਾਹਿਬ, 30 ਅਗਸਤ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਹਾਈਕਮਾਂਡ ਵਲੋਂ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਪਾਰਟੀ ਵਲੋਂ ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਮਨਦੀਪ ਸਿੰਘ ਰੰਗੜ ਨੰਗਲ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦਾ ਅਬਜ਼ਰਵਰ ਨਿਯੁਕਤ ਕੀਤੇ ਜਾਣ 'ਤੇ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਤੇ ਵਰਕਰਾਂ ਨਾਲ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਂਗਰਸੀ ਆਗੂ ਨੰਬਰਦਾਰ ਮਲਕੀਤ ਸਿੰਘ ਚਾਹਲ, ਬਲਵਿੰਦਰ ਸਿੰਘ ਮੱਲ੍ਹੀ ਪੁਰੀਆਂ ਬ੍ਰਾਹਮਣਾਂ, ਯੂਥ ਬਲਾਕ ਪ੍ਰਧਾਨ ਹੀਰਾ ਸਿੰਘ ਸੰਦਲਪੁਰ, ਗੁਰਵਿੰਦਰ ਸਿੰਘ ਜਾਹਦਪੁਰ, ਪੰਜਾਬ ਸਿੰਘ ਲਾਧੂ ਭਾਣਾ, ਸਾ. ਸਰਪੰਚ ਜੋਗਿੰਦਰ ਸਿੰਘ ਬਿੱਟੂ ਮੰਨਣ, ਅੰਮਿ੍ਤਪਾਲ ਸਿੰਘ ਜਾਹਦਪੁਰ ਨੇ ਕਿਹਾ ਕਿ ਮਨਦੀਪ ਸਿੰਘ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਹਲਕੇ ਦਾ ਵੱਡੀ ਗਿਣਤੀ ਵਿਚ ਯੂਥ ਵਿੰਗ ਉਨ੍ਹਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ |