ਧਿਆਨਪੁਰ, 30 ਅਗਸਤ (ਕੁਲਦੀਪ ਸਿੰਘ ਸੋਨੂੰ)-ਹੜ੍ਹਾਂ ਦੀ ਬਹੁਤ ਵੱਡੀ ਮੁਸੀਬਤ ਵਿਚ ਹੜ੍ਹ ਵਿਚ ਫਸੇ ਲੋਾਂ ਦੀ ਮਦਦ ਕਰਨ ਲੲਾ ਨਿਸ਼ਕਾਮ ਸੇਵਾ ਗਰੁੱਪ ਅਤੇ ਨਿਊ ਬਾਵਾ ਲਾਲ ਹਸਪਤਾਲ ਮੈਡਮ ਸਿਮਰਨ ਦੀ ਰਹਿਨੁਮਾਈ ਹੇਠ ਮੈਡੀਕਲ, ਰਾਸ਼ਨ ਅਤੇ ਹੋਰ ਜਰੂਰੀ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਕ ਵਿਸ਼ੇਸ਼ ਟੀਮ ਤਿਆਰ ਕੀਤੀ ਗਈ, ਜੋ ਹੜ੍ਹ ਪੀੜਤ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀ ਹਰ ਮਦਦ ਕਰ ਰਹੀ ਹੈ | ਡਾਕਟਰ ਸਿਮਰਨ ਨੇ ਕਿਹਾ ਕਿ ਕਿਸੇ ਵੀ ਹੜ੍ਹ ਪੀੜਤ ਨੂੰ ਕਿਸੇ ਵੀ ਚੀਜ਼ ਦੀ ਜਰੂਰਤ ਹੈ ਤਾਂ ਉਹ ਨਿਸ਼ਕਾਮ ਸੇਵਾ ਗਰੁੱਪ ਨਾਲ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਸਰਹੱਦੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ |