12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪ੍ਰਤਾਪ ਸਿੰਘ ਬਾਜਵਾ ਲੋਕਾਂ ਦੀ ਹਰ ਮੁਸ਼ਕਿਲ ਤੋਂ ਹਨ ਜਾਣੂ-ਸਾਬਕਾ ਸਰਪੰਚ ਕਰਮ ਸਿੰਘ <br/>

ਅਜੀਤ ਡੈਸਕ 31-08-2025
ਘੱਲੂਘਾਰਾ ਸਾਹਿਬ, 30 ਅਗਸਤ (ਮਿਨਹਾਸ)-ਵਿਧਾਨ ਸਭਾ ਦੇ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਜ਼ਮੀਨੀ ਪੱਧਰ 'ਤੇ ਪੰਜਾਬ ਦੇ ਹਰ ਬਸ਼ਿੰਦੇ ਦੀਆਂ ਮੁਸ਼ਕਿਲਾਂ ਤੋਂ ਭਲੀ ਭਾਂਤ ਜਾਣੂ ਹਨ ਅਤੇ ਉਹ ਪੰਜਾਬੀਆਂ ਨਾਲ ਉਨ੍ਹਾਂ ਦੇ ਹਰ ਦੁੱਖ-ਸੁੱਖ ਵਿਚ ਬਰਾਬਰ ਖੜਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਪਿੰਡ ਸੈਦੋਵਾਲ ਦੇ ਸਾਬਕਾ ਸਰਪੰਚ ਕਰਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹੜਾਂ ਨਾਲ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਨ ਵਿਚ ਅਸਫ਼ਲ ਸਾਬਤ ਹੋਈ ਹੈ, ਜਦ ਕਿ ਪ੍ਰਤਾਪ ਸਿੰਘ ਬਾਜਵਾ ਨੇ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚ ਕਰ ਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਹੋ ਕੇ ਸੁਣਿਆ ਹੈ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ 'ਤੇ ਹੜ੍ਹ ਨਾਲ ਨਜਿੱਠਣ ਲਈ ਸਰਕਾਰ ਪੱਕੇ ਪ੍ਰਬੰਧ ਕਰੇਗੀ | ਉਨ੍ਹਾਂ ਦੱਸਿਆ ਕਿ ਸ: ਬਾਜਵਾ ਨੇ ਮੌਕੇ ਉੱਤੇ ਕਮਜ਼ੋਰ ਹੋਈ ਧੁੱਸੀ ਨੂੰ ਮਜ਼ਬੂਤ ਕਰਨ ਦਾ ਕੰਮ ਕਰ ਰਹੇ ਸਥਾਨਕ ਲੋਕਾਂ ਦਾ ਮਾਲੀ ਸਹਿਯੋਗ ਵੀ ਕੀਤਾ | ਜਦ ਕਿ ਸੱਤਾਧਾਰੀ ਅਤੇ ਹੋਰ ਪਾਰਟੀਆਂ ਦੇ ਆਗੂ ਸਿਰਫ਼ ਫੋਟੋਆਂ ਤੱਕ ਹੀ ਸੀਮਤ ਰਹਿ ਕੇ ਵਾਪਸ ਪਰਤ ਗਏ ਹਨ | ਇਸ ਮੌਕੇ ਸ਼ਾਮ ਸਿੰਘ, ਰਾਮ ਸਿੰਘ ਜੰਗਲਾ, ਪਰਮਜੀਤ ਸਿੰਘ, ਸੰਤ ਸਿੰਘ ਸਾਬਕਾ ਸਰਪੰਚ, ਸਤਨਾਮ ਸਿੰਘ ਨੰਬਰਦਾਰ ਯੂਨਸ ਮਸੀਹ, ਹੈਪੀ ਅਰਬ, ਜਸਪਾਲ ਸਿੰਘ ਸਰਪੰਚ, ਰਜੀਵ ਮਸੀਹ, ਭੁਪਿੰਦਰ ਸਿੰਘ, ਨਿਰਮਲ ਸਿੰਘ ਸੋਨੂੰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਵੱਖ-ਵੱਖ ਸੰਸਥਾਵਾਂ ਤੇ ਆਗੂਆਂ ਨੇ ਅਸ਼ਵਨੀ ਸ਼ਰਮਾ ਨਾਲ ਕੀਤਾ ਸੋਗ ਪ੍ਰਗਟ <br/> ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੇਣ ਦਾ ਵਾਅਦੇ ਨਿਭਾਉਣ-ਜਸਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।