12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਜ਼ਿਲ੍ਹੇ ਦੇ ਮਨੀਮਹੇਸ਼ ਯਾਤਰੀਆਂ ਦੀ ਭਾਲ ਲਈ ਕੰਟਰੋਲ ਰੂਮ ਦੇ ਨੰਬਰ ਜਾਰੀ <br/>

ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਵਿਨੋਦ)-ਸ੍ਰੀ ਮਨੀਮਹੇਸ਼ ਯਾਤਰਾ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ਕੰਟਰੋਲ ਰੂਮ ਸਥਾਪਿਤ ਕਰਕੇ ਦੋ ਨੰਬਰ 0186-2346944 ਅਤੇ ਮੋਬਾਈਲ ਨੰਬਰ 9779102351 ਜਾਰੀ ਕੀਤੇ ਗਏ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਦਿੱਤੀ | ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਜ਼ਿਲੇ੍ਹ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਜਾਂ ਰਿਸ਼ਤੇਦਾਰ ਮਨੀਮਹੇਸ਼ ਯਾਤਰਾ ਦੌਰਾਨ ਲਾਪਤਾ ਹੋ ਗਿਆ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੇ ਗਏ ਉਕਤ ਕੰਟਰੋਲ ਰੂਮ ਦੇ ਦੋ ਨੰਬਰਾਂ 'ਤੇ ਸੰਪਰਕ ਕਰਕੇ ਇਸ ਦੀ ਸੂਚਨਾ ਦੇ ਸਕਦੇ ਹਨ | ਸੂਚਨਾ ਮਿਲਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਿਮਾਚਲ ਸਰਕਾਰ ਨਾਲ ਤਾਲਮੇਲ ਕਰਕੇ ਲਾਪਤਾ ਦੀ ਭਾਲ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਬਿਲਕੁਲ ਵੀ ਨਾ ਘਬਰਾਉਣ ਜ਼ਿਲ੍ਹਾ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਜਾਂ ਰਿਸ਼ਤੇਦਾਰ ਦੀ ਭਾਲ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ |

ਪਿਛਲੀ ਖ਼ਬਰ ਪਠਾਨਕੋਟ 'ਚ ਇਕ ਦੁਕਾਨ 'ਤੇ ਚੱਲੀਆਂ ਗੋਲੀਆਂ <br/> ਅਗਲੀ ਖ਼ਬਰ ਪਠਾਨਕੋਟ 'ਚ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਰਾਹਤ ਦੇਣ ਲਈ ਡਿਪਟੀ ਡਾਇਰੈਕਟਰ ਡਾ. ਮੁਕੇਸ਼ ਮਿੱਤਲ ਨੇ ਕਮਾਨ ਸੰਭਾਲੀ <b...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।