12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਹੋਈ ਠੁੱਸ • ਕਾਲੀ ਮਾਤਾ ਮੰਦਰ ਰੋਡ ਅਤੇ ਡਲਹੌਜ਼ੀ ਰੋਡ 'ਤੇ ਹਮੇਸ਼ਾ ਭੀਖ ਮੰਗਣ ਵਾਲੇ ਬੱਚਿਆਂ ਨੂੰ ਆਮ ਦੇਖਿਆ ਜਾਂਦਾ

ਅਜੀਤ ਡੈਸਕ 31-08-2025
ਪਠਾਨਕੋਟ, 30 ਅਗਸਤ (ਸੰਧੂ)-ਸ਼ਹਿਰ ਵਿਚ ਭੀਖ ਮੰਗਣ ਵਾਲੇ ਬੱਚਿਆਂ ਦੀ ਗਿਣਤੀ ਨੂੰ ਰੋਕਣ ਲਈ ਹਾਲ ਹੀ ਵਿਚ ਇਕ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਸੀ | ਜਿਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ (ਡੀ.ਸੀ.ਪੀ.ਓ.) ਦੀ ਅਗਵਾਈ ਹੇਠ ਇਨ੍ਹਾਂ ਭੀਖ ਮੰਗਣ ਵਾਲੇ ਬੱਚਿਆਂ 'ਤੇ ਕਾਰਵਾਈ ਕੀਤੀ ਗਈ | ਪਰ ਇਹ ਮੁਹਿੰਮ ਲਗਾਤਾਰ ਜਾਰੀ ਨਹੀਂ ਰੱਖੀ ਗਈ, ਜਿਸ ਕਾਰਨ ਬੱਚਿਆਂ ਦੇ ਮਾਪਿਆਂ ਵਿਚ ਪ੍ਰਸ਼ਾਸਨ ਦਾ ਡਰ ਖ਼ਤਮ ਹੋ ਗਿਆ | ਅਜਿਹੇ ਭੀਖ ਮੰਗਦੇ ਬੱਚੇ ਹਰ ਰੋਜ਼ ਕਾਲੀ ਮਾਤਾ ਮੰਦਿਰ ਰੋਡ ਅਤੇ ਡਲਹੌਜ਼ੀ ਰੋਡ 'ਤੇ ਦੇਖੇ ਜਾ ਸਕਦੇ ਹਨ | ਇਨ੍ਹਾਂ ਬੱਚਿਆਂ ਦੇ ਮਾਪੇ ਉਨ੍ਹਾਂ ਨੂੰ ਸਵੇਰੇ ਭੀਖ ਮੰਗਣ ਲਈ ਭੇਜ ਦਿੰਦੇ ਹਨ ਅਤੇ ਇਹ ਬੱਚੇ ਸਾਰਾ ਦਿਨ ਭੀਖ ਮੰਗਦੇ ਰਹਿੰਦੇ ਹਨ | ਸੜਕ 'ਤੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਇਨ੍ਹਾਂ ਭੀਖ ਮੰਗਣ ਵਾਲੇ ਬੱਚਿਆਂ ਦੀਆਂ ਵੀਡੀਓ ਕਲਿੱਪਾਂ ਬਣਾਈਆਂ ਹਨ | ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਦੇ ਅਨੁਸਾਰ ਭੀਖ ਮੰਗਣਾ ਨਾ ਸਿਰਫ਼ ਬੱਚਿਆਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾਉਂਦਾ ਹੈ, ਸਗੋਂ ਇਹ ਇਕ ਕਾਨੂੰਨੀ ਅਪਰਾਧ ਵੀ ਹੈ ਅਤੇ ਇਨ੍ਹਾਂ ਬੱਚਿਆਂ ਨੂੰ ਸਕੂਲ ਭੇਜਣਾ ਸਰਕਾਰ ਦੀ ਤਰਜ਼ੀਹ ਹੈ | ਕਾਲੀ ਮਾਤਾ ਮੰਦਿਰ ਰੋਡ ਅਤੇ ਡਲਹੌਜ਼ੀ ਰੋਡ 'ਤੇ ਇਨ੍ਹਾਂ ਭੀਖ ਮੰਗਣ ਵਾਲੇ ਬੱਚਿਆਂ ਦੀ ਉਮਰ ਸਕੂਲ ਜਾਣ ਦੀ ਉਮਰ ਹੈ ਅਤੇ ਉਹ ਭੀਖ ਮੰਗਣ ਦੇ ਰਸਤੇ 'ਤੇ ਚੱਲ ਕੇ ਆਪਣੇ ਭਵਿੱਖ ਨਾਲ ਖੇਡ ਰਹੇ ਹਨ | ਪ੍ਰਸ਼ਾਸਨ ਨੂੰ ਤੁਰੰਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਭੀਖ ਮੰਗਣ ਵਾਲੇ ਬੱਚਿਆਂ ਦੇ ਮਾਪਿਆਂ 'ਤੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ ਅਗਲੀ ਖ਼ਬਰ ਸੁਨਿਆਰੇ ਦੇ ਕੋਲੋਂ ਫਿਰੌਤੀ ਮੰਗਣ ਦੇ ਦੋਸ਼ ਵਿਚ ਦੋ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।