12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ਼੍ਰੋਮਣੀ ਅਕਾਲੀ ਦਲ ਦੀ ਹੋਈ ਮੀਟਿੰਗ

ਅਜੀਤ ਡੈਸਕ 31-08-2025
ਸ਼ਾਹਪੁਰ ਕੰਢੀ, 30 ਅਗਸਤ (ਰਣਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਕਰਨ ਤੋਂ ਬਾਅਦ ਸਰਵ ਸੰਮਤੀ ਨਾਲ ਚੁਣੇ ਗਏ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਮੁੱਢਲੇ ਜਥੇਬੰਦਕ ਢਾਂਚੇ ਨੰੂ ਮਜ਼ਬੂਤ ਤੇ ਪੁਨਰਗਠਨ ਕਰਨ ਲਈ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਜਥੇਬੰਦਕ ਢਾਂਚਾ 20 ਸਤੰਬਰ ਤੱਕ ਪੂਰਾ ਕੀਤਾ ਜਾਵੇਗਾ | ਇਹ ਜਾਣਕਾਰੀ ਸਟੇਟ ਡੈਲੀਗੇਟ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਹਰੀ ਸਿੰਘ ਪੁਰੇਵਾਲ ਨੇ ਮੀਟਿੰਗ ਤੋਂ ਬਾਅਦ ਦਿੱਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਲਈ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੰੂ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ | ਇਨ੍ਹਾਂ ਤੋਂ ਇਲਾਵਾ ਜਥੇਦਾਰ ਅਮਰੀਕ ਸਿੰਘ ਖਲੀਲਪੁਰ, ਮਨਮੋਹਨ ਸਿੰਘ ਪੱਖੋਕੇ ਸਾਬਕਾ ਚੇਅਰਮੈਨ ਡੇਰਾ ਬਾਬਾ ਨਾਨਕ, ਜਥੇਦਾਰ ਬਲਵਿੰਦਰ ਸਿੰਘ ਜੌੜਾ ਨੰੂ ਵਰ ਅਬਜ਼ਰਵਰ ਲਗਾਇਆ ਗਿਆ ਹੈ | ਮੀਟਿੰਗ ਵਿਚ ਇਨ੍ਹਾਂ ਆਗੂਆਂ ਨੰੂ ਅਬਜ਼ਰਵਰ ਨਿਯੁਕਤ ਕਰਨ ਦੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ | ਇਸ ਮੀਟਿੰਗ ਵਿਚ ਸੀਨੀਅਰ ਅਕਾਲੀ ਆਗੂ ਹਰੀ ਸਿੰਘ ਪੁਰੇਵਾਲ ਤੋਂ ਇਲਾਵਾ ਡੈਲੀਗੇਟ ਅਜੀਤ ਸਿੰਘ, ਡੈਲੀਗੇਟ ਜਗਤਾਰ ਸਿੰਘ, ਗੁਰਚਰਨ ਸਿੰਘ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ 100 ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਭੇਜੀਆਂ • ਸਾਨੂੰ ਸੰਕਟ... ਅਗਲੀ ਖ਼ਬਰ ਭੀਖ ਮੰਗਣ ਵਾਲੇ ਬੱਚਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਹੋਈ ਠੁੱਸ • ਕਾਲੀ ਮਾਤਾ ਮੰਦਰ ਰੋਡ ਅਤੇ ਡਲਹੌਜ਼ੀ ਰੋਡ 'ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।