29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਿਸਾਨ ਵਿੰਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਸੰਬੰਧੀ ਮੀਟਿੰਗ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਅੱਜ ਪਠਾਨਕੋਟ ਵਿਖੇ ਆਮ ਆਦਮੀ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਵਿੰਗ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਬਲਾਕਾਂ ਦੇ ਇੰਚਾਰਜ ਲਗਾਉਣ ਸਬੰਧੀ ਮੀਟਿੰਗ ਹੋਈ | ਮੀਟਿੰਗ ਜ਼ਿਲ੍ਹਾ ਕਿਸਾਨ ਪ੍ਰਧਾਨ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਤੇ ਹਲਕਾ ਕੋਆਰਡੀਨੇਟਰ ਕਮਲਜੀਤ ਸਿੰਘ ਦੀ ਦੇਖ-ਰੇਖ ਵਿਚ ਹੋਈ | ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਵਲੋਂ ਸਾਰੇ ਸਾਥੀਆਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ | ਪੰਜਾਬ ਸਰਕਾਰ ਵਲੋਂ ਹੜ੍ਹ ਪੀੜਤ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਲਏ ਗਏ ਫ਼ੈਸਲਿਆਂ 'ਤੇ ਚਾਨਣਾ ਪਾਇਆ ਤੇ ਉਸ ਦੀ ਚਰਚਾ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ | ਅੰਤ 'ਚ ਉਨ੍ਹਾਂ ਨੇ ਸਾਰੇ ਸਾਥੀਆਂ ਨੂੰ ਪਾਰਟੀ ਦੇ ਪ੍ਰਤੀ ਆਪਣੀ ਨਿਸ਼ਠਾ ਤੇ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਰਪੰਚ ਰਵੀ ਮਿਨਹਾਸ, ਸਰਪੰਚ ਪ੍ਰਵੇਸ਼ ਸਿੰਘ, ਰਿੰਕਾ ਸੈਣੀ, ਪ੍ਰਗਟ ਸਿੰਘ, ਵਿਨੋਦ ਕੁਮਾਰ, ਸੰਜੇ, ਮੀਤੂ ਧੋਬੜਾ, ਸਿਮਰ ਸਿੰਘ, ਅਮਨ ਅਖਰੋਟਾ ਅਤੇ ਹੋਰ ਸਾਥੀ ਮੌਜੂਦ ਰਹੇ |
ਪਿਛਲੀ ਖ਼ਬਰ ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਪਠਾਨਕੋਟ ਨੂੰ ਮਿਲ ਕੇ ਆ ਰਹੀ ਆ ਮੁਸ਼ਕਿਲਾਂ ਬਾਰੇ ਜਾਣੂ ਕਰਵਾਇਆ ਅਗਲੀ ਖ਼ਬਰ ਖ਼ਤਰਨਾਕ ਲੁਟੇਰਾ ਗਰੋਹ ਦੇ ਦੋ ਮੈਂਬਰ ਭਾਰੀ ਮਾਤਰਾ ਵਿਚ ਸਾਮਾਨ ਸਮੇਤ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।