29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜੇ ਸ਼ਾਨਦਾਰ ਰਹੇ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜੇ ਸ਼ਾਨਦਾਰ ਰਹੇ | ਰਵੀਨਾ ਪਠਾਨੀਆ ਨੇ ਆਪਣੀ ਕਲਾਸ 'ਚ ਪਹਿਲਾ ਸਥਾਨ ਤੇ ਜ਼ਿਲ੍ਹੇ 'ਚੋਂ ਤੀਜਾ ਸਥਾਨ 8.67 ਸੀ.ਜੀ.ਪੀ.ਏ. ਨਾਲ ਪ੍ਰਾਪਤ ਕੀਤਾ | ਸੰਜਨਾ ਨੇ ਆਪਣੀ ਕਲਾਸ ਵਿਚ 8.33 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਪ੍ਰਾਪਤ ਕੀਤਾ | ਮਲਕ ਦੂਬੇ ਨੇ 8.17 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਜੇ.ਸੀ. ਕਟੋਚ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਵਧਾਈ ਦਿੱਤੀ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵੀ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਵਿਭਾਗ ਮੁਖੀ ਪ੍ਰੋਫੈਸਰ ਸ਼ੀਤਲ, ਪ੍ਰੋਫੈਸਰ ਨੀਲਮ, ਪ੍ਰੋਫੈਸਰ ਸਮਿ੍ਤੀ, ਪ੍ਰੋਫੈਸਰ ਗੌਰਵ, ਪ੍ਰੋਫੈਸਰ ਰਾਜਵਿੰਦਰ, ਪ੍ਰੋਫੈਸਰ ਸੋਨੀਆ, ਪ੍ਰੋਫੈਸਰ ਲਵਮ ਅਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਕੱਲ੍ਹ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜੇ ਸ਼ਾਨਦਾਰ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।