29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਕਲੈਂਡ ਪਬਲਿਕ ਸਕੂਲ ਦੇ ਵਿਦਿਆਰਥੀ ਜਤਿਸ਼ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ 'ਚ ਸੋਨੇ ਦਾ ਤਗਮਾ ਕੀਤਾ ਹਾਸਲ

ਅਜੀਤ ਡੈਸਕ 20-09-2025
ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਆਕਲੈਂਡ ਪਬਲਿਕ ਸਕੂਲ ਦੇ ਵਿਦਿਆਰਥੀ ਜਤਿਸ਼ ਡੋਗਰਾ ਨੇ ਜ਼ਿਲ੍ਹਾ ਪੱਧਰ 'ਤੇ ਹੋਈ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਜਿੱਤ ਕੇ ਇਲਾਕੇ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਵਿਨੀਤਾ ਮਹਾਜਨ ਨੇ ਦੱਸਿਆ ਕਿ ਇਹ ਚੈਂਪੀਅਨਸ਼ਿਪ ਜ਼ਿਲ੍ਹਾ ਪੱਧਰ 'ਤੇ ਆਰੀਆ ਗਰਲਜ਼ ਕਾਲਜ ਪਠਾਨਕੋਟ ਵਿਖੇ 18 ਸਤੰਬਰ ਨੰੂ ਕਰਵਾਈ ਗਈ ਸੀ | ਜਿਸ ਵਿਚ ਜਤਿਸ਼ ਡੋਗਰਾ ਨੇ ਸੋਨੇ ਦਾ ਤਗਮਾ ਜਿੱਤ ਕੇ ਸੂਬਾ ਪੱਧਰੀ ਖੇਡਾਂ ਲਈ ਕੁਆਲੀਫਾਈ ਕੀਤਾ | ਜਤਿਸ਼ ਡੋਗਰਾ ਨੰੂ ਸਕੂਲ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਵਿਨੀਤਾ ਮਹਾਜਨ ਨੇ ਕਿਹਾ ਕਿ ਇਹ ਖਿਡਾਰੀ ਦੇ ਮਿਹਨਤ, ਕੋਚ ਦਾ ਮਾਰਗ ਦਰਸ਼ਨ ਤੇ ਮਾਤਾ-ਪਿਤਾ ਦੇ ਸਹਿਯੋਗ ਨਾਲ ਸੰਭਵ ਹੋਇਆ ਹੈ ਤੇ ਪਿ੍ੰਸੀਪਲ ਨੇ ਜਤਿਸ਼ ਨੰੂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ 8ਵੇਂ ਵੇਤਨ ਕਮਿਸ਼ਨ 'ਚ ਦੇਰੀ ਅਸਹਿਣਯੋਗ-ਸ਼ਿਵ ਗੋਪਾਲ ਮਿਸ਼ਰਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗ਼ੀਧਰ ਭਦਰੋਆ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।