29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਕੂਲੀ ਬੱਚਿਆਂ ਨੂੰ ਪੜ੍ਹਾਈ ਸਮੱਗਰੀ ਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੱਪੜੇ ਤੇ ਭੋਜਨ ਵੰਡਿਆ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਉੱਨਤ ਇੰਸਟੀਚਿਊਟਸ ਐਨ.ਜੀ.ਓ. ਨੇ ਡਾ: ਕਸ਼ਮਾ ਲਾਲ ਗੁਪਤਾ ਦੀ ਪ੍ਰਧਾਨਗੀ ਹੇਠ ਪਿੰਡ ਫ਼ਿਰੋਜ਼ਪੁਰ ਕਾਲਾ ਦੇ ਚੁੰਨੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ | ਪ੍ਰੋਗਰਾਮ ਦੌਰਾਨ ਉੱਨਤ ਇੰਸਟੀਚਿਊਟਸ ਐਨ.ਜੀ.ਓ. ਦੇ ਸਾਰੇ ਮੈਂਬਰਾਂ ਨੇ ਸਕੂਲ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਕੂਲ ਬੈਗ, ਨੋਟਬੁੱਕ, ਪੈਨ ਤੇ ਹੋਰ ਸਮੱਗਰੀ ਭੇਟ ਕੀਤੀ | ਇਸ ਤੋਂ ਬਾਅਦ ਉੱਨਤ ਐਨ.ਜੀ.ਓ. ਦੇ ਮੈਂਬਰ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡ ਕੈਲਾਸ਼ਪੁਰ ਪਹੁੰਚੇ ਅਤੇ ਪ੍ਰਭਾਵਿਤ ਲੋਕਾਂ ਨੂੰ ਕੱਪੜੇ ਤੇ ਖਾਣ-ਪੀਣ ਦੀਆਂ ਚੀਜ਼ਾਂ ਵੰਡੀਆਂ | ਕੁਦਰਤੀ ਆਫ਼ਤ ਕਾਰਨ ਆਏ ਹੜ੍ਹ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਪ੍ਰਤੀ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦਾ ਉੱਨਤ ਐਨ.ਜੀ.ਓ. ਹਮੇਸ਼ਾ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ | ਇਸ ਮੌਕੇ ਡਾ: ਕਸ਼ਮਾ ਲਾਲ ਗੁਪਤਾ, ਅਨੀਤਾ ਜੋਸ਼ੀ, ਸ਼ੀਤਲ ਸੋਨੀ, ਡਿੰਪਲ, ਸੁਨੀਲ ਰਾਣੀ, ਵੀਨਾ ਸ਼ਰਮਾ, ਨਰੇਸ਼ ਸ਼ਰਮਾ, ਨੀਤੂ ਲੂਥਰਾ, ਕਿਰਨ ਮਹਿਰਾ, ਕੁਸੁਮ ਮਲਹੋਤਰਾ, ਮੋਨਿਕਾ ਮਹਾਜਨ, ਪਵਨ ਮਹਾਜਨ, ਇੰਦੂ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਹੋਲਸੇਲ ਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਨੇ ਨਵ-ਨਿਯੁਕਤ ਸਿਵਲ ਸਰਜਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।