29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਏ.ਐਂਡ.ਐਮ. ਸਕੂਲ ਪਠਾਨਕੋਟ ਦੀ ਜਯੰਤਿਕਾ ਨੇ ਅੰਡਰ-17 ਵਰਗ 'ਚ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਦੇ ਵਿਦਿਆਰਥੀਆਂ ਨੇ 12ਵੀਂਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਹਿੱਸੇ ਵਜੋਂ ਬੈਡਮਿੰਟਨ ਮੁਕਾਬਲੇ ਵਿਚ ਹਿੱਸਾ ਲਿਆ | ਇਹ ਮੁਕਾਬਲਾ ਆਰੀਆ ਕਾਲਜ ਪਠਾਨਕੋਟ ਵਿਖੇ ਆਯੋਜਿਤ ਕੀਤਾ ਗਿਆ ਸੀ, ਜਿੱਥੇ 10ਵੀਂ ਜਮਾਤ ਦੀ ਵਿਦਿਆਰਥਣ ਜਯੰਤਿਕਾ ਨੇ ਅੰਡਰ-17 ਵਰਗ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਤੇ ਉਸ ਦੇ ਮਾਪਿਆਂ ਦਾ ਮਾਣ ਵਧਾਇਆ | ਉਸ ਨੂੰ ਰਾਜ ਪੱਧਰੀ ਮੁਕਾਬਲੇ ਲਈ ਵੀ ਚੁਣਿਆ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਅਕਸ਼ੈ ਮਹਾਜਨ, ਉਪ-ਪ੍ਰਧਾਨ ਨਮਨ ਮਹਾਜਨ ਅਤੇ ਪਿ੍ੰਸੀਪਲ ਡਾ: ਹਿਤਾਂਸ਼ੂ ਕੁਮਾਰ ਨੇ ਵਿਦਿਆਰਥਣ ਦਾ ਸ਼ਾਨਦਾਰ ਸਵਾਗਤ ਕੀਤਾ | ਸਕੂਲ ਕੋਚ ਰਿਤੂ ਨੇ ਵਿਦਿਆਰਥਣ ਦੀ ਮਿਹਨਤ ਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ |
ਪਿਛਲੀ ਖ਼ਬਰ ਰਘੂਨਾਥ ਕਾਲੋਨੀ ਦੇ ਵਸਨੀਕ ਸੀਵਰੇਜ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਕਰ ਰਹੇ ਸਾਹਮਣਾ ਅਗਲੀ ਖ਼ਬਰ ਜ਼ਿਲ੍ਹਾ ਹੋਲਸੇਲ ਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਨੇ ਨਵ-ਨਿਯੁਕਤ ਸਿਵਲ ਸਰਜਨ ਦਾ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।