29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਰਘੂਨਾਥ ਕਾਲੋਨੀ ਦੇ ਵਸਨੀਕ ਸੀਵਰੇਜ ਸਹੂਲਤਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਾ ਕਰ ਰਹੇ ਸਾਹਮਣਾ

ਅਜੀਤ ਡੈਸਕ 20-09-2025
ਪਠਾਨਕੋਟ, 19 ਸਤੰਬਰ (ਸੰਧੂ)-ਪਠਾਨਕੋਟ ਨਗਰ ਨਿਗਮ ਦੇ ਅਧੀਨ ਆਉਂਦੇ ਵਾਰਡ ਨੰਬਰ-46, ਭੜੋਲੀ ਕਲਾਂ ਦੇ ਰਘੂਨਾਥ ਕਾਲੋਨੀ 'ਚ ਸੀਵਰੇਜ ਸਹੂਲਤਾਂ ਦੀ ਘਾਟ ਕਾਰਨ ਉਥੋਂ ਦੇ ਵਸਨੀਕਾਂ 'ਚ ਕਾਫ਼ੀ ਰੋਸ ਹੈ | ਕਾਲੋਨੀ ਨਿਵਾਸੀਆਂ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਨੂੰ ਇਕ ਪੱਤਰ ਵੀ ਲਿਖਿਆ ਹੈ | ਜਿਸ 'ਚ ਉਨ੍ਹਾਂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ ਹੈ | ਗੱਲਬਾਤ ਕਰਦੇ ਹੋਏ ਮੁਹੱਲਾ ਨਿਵਾਸੀ ਸਾਹਿਲ ਅਹੂਜਾ, ਵਿਨੋਦ ਕੁਮਾਰ, ਸੁਨੀਲ ਕੁਮਾਰ, ਸਾਹਿਲ ਕੁਮਾਰ ਤੇ ਸੁਭਾਸ਼ ਕੁਮਾਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਵਾਰਡ ਨੰਬਰ-46 ਦੇ ਅਧੀਨ ਆਉਂਦੀ ਰਘੂਨਾਥ ਕਾਲੋਨੀ ਦੀਆਂ ਹੋਰ ਸਾਰੀਆਂ ਗਲੀਆਂ ਵਿਚ ਸੀਵਰੇਜ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ, ਪਰ ਉਨ੍ਹਾਂ ਦੀ ਗਲੀ ਵਿਚ ਸੀਵਰੇਜ ਵਿਵਸਥਾ ਨਹੀਂ ਦਿੱਤੀ ਗਈ ਹੈ | ਉਨ੍ਹਾਂ ਇਸ ਮੁੱਦੇ ਬਾਰੇ ਨਗਰ ਨਿਗਮ ਨੂੰ ਵਾਰ-ਵਾਰ ਸੂਚਿਤ ਕੀਤਾ ਹੈ | ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ ਤੇ ਨਗਰ ਨਿਗਮ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਕਾਰਵਾਈ ਨਹੀਂ ਕਰ ਰਿਹਾ | ਉਨ੍ਹਾਂ ਦੱਸਿਆ ਕਿ ਇਕੋ ਗਲੀ 'ਚ 8 ਪਰਿਵਾਰਾਂ ਦੇ ਘਰ ਹਨ ਤੇ ਖ਼ਾਸ ਤੌਰ 'ਤੇ ਬਰਸਾਤ ਦੇ ਮੌਸਮ ਵਿਚ ਗਲੀ ਦੀ ਹਾਲਤ ਉਨ੍ਹਾਂ ਡਿਪਟੀ ਕਮਿਸ਼ਨਰ ਪਠਾਨਕੋਟ ਤੇ ਨਗਰ ਨਿਗਮ ਪਠਾਨਕੋਟ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ ਤੇ ਬਾਕੀ ਮੁਹੱਲੇ ਵਾਂਗ ਉਨ੍ਹਾਂ ਦੀ ਗਲੀ 'ਚ ਸੀਵਰੇਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਮੱਸਿਆ ਦਾ ਕੋਈ ਹੱਲ ਨਾ ਨਿਕਲਿਆ, ਤਾਂ ਉਹ ਵਿਰੋਧ ਕਰਨ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ 'ਆਪ' ਆਗੂਆਂ ਤੇ ਵਲੰਟੀਅਰਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਚਲਾਇਆ ਸਫ਼ਾਈ ਅਭਿਆਨ ਅਗਲੀ ਖ਼ਬਰ ਏ.ਐਂਡ.ਐਮ. ਸਕੂਲ ਪਠਾਨਕੋਟ ਦੀ ਜਯੰਤਿਕਾ ਨੇ ਅੰਡਰ-17 ਵਰਗ 'ਚ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।