29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਹੁਸ਼ਿਆਰਪੁਰ 'ਚ 5 ਸਾਲਾਂ ਬੱਚੇ ਦਾ ਪ੍ਰਵਾਸੀ ਵਲੋਂ ਕਤਲ ਕਰਨ ਦੇ ਵਿਰੋਧ 'ਚ ਪ੍ਰਦਰਸ਼ਨ

ਅਜੀਤ ਡੈਸਕ 20-09-2025
ਸੁਜਾਨਪੁਰ 19 ਸਤੰਬਰ (ਜਗਦੀਪ ਸਿੰਘ)-ਪਿਛਲੇ ਦਿਨੀਂ ਹੁਸ਼ਿਆਰਪੁਰ ਵਿਖੇ ਇਕ ਪ੍ਰਵਾਸੀ ਵਲੋਂ ਪੰਜ ਸਾਲਾਂ ਬੱਚੇ ਦਾ ਬੇਰਹਿਮੀ ਨਾਲ ਕਤਲ ਕਰਨ ਦੇ ਵਿਰੋਧ ਵਜੋਂ ਭਾਰਤੀ ਜਨਤਾ ਪਾਰਟੀ ਸੁਜਾਨਪੁਰ ਮੰਡਲ ਦੇ ਸੀਨੀਅਰ ਉਪ ਪ੍ਰਧਾਨ ਰਿਕੀ ਠਾਕੁਰ ਦੀ ਅਗਵਾਈ ਵਿਚ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦੇ ਹੋਏ ਰਿਕੀ ਠਾਕੁਰ ਤੇ ਸਾਥੀਆਂ ਨੇ ਦੱਸਿਆ ਕਿ ਪ੍ਰਵਾਸੀ ਵਿਅਕਤੀ ਵਲੋਂ ਮਾਸੂਮ ਬੱਚੇ ਨਾਲ ਦੁਸ਼ਕਰਮ ਕਰਕੇ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ | ਇਸ ਘਟਨਾ ਨੇ ਮਾਨਵਤਾ ਨੂੰ ਇਕ ਵਾਰ ਫਿਰ ਸ਼ਰਮਸਾਰ ਕਰ ਦਿੱਤਾ ਹੈ | ਇਹ ਇਕ ਬਹੁਤ ਹੀ ਮੰਦਭਾਗੀ ਘਟਨਾ ਹੈ | ਜਿਸ ਦੀ ਜਿੰਨ੍ਹੀ ਨਿਖੇਧੀ ਕੀਤੀ ਜਾਵੇ, ਘੱਟ ਹੈ | ਇਸ ਘਟਨਾ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ 'ਤੇ ਪ੍ਰਸ਼ਨ ਚਿੰਨ੍ਹ ਲਗਾ ਦਿੱਤਾ ਹੈ ਕਿ ਪੰਜਾਬ ਅੰਦਰ ਲਾਅ ਐਂਡ ਆਰਡਰ ਪੂਰੀ ਤਰ੍ਹਾਂ ਫ਼ੇਲ੍ਹ ਹੈ | ਰੋਜ਼ ਕਿਤੇ ਨਾ ਕਿਤੇ ਕੋਈ ਨਾ ਕੋਈ ਅਣਸੁਖਾਂਵੀ ਘਟਨਾ ਵਾਪਰਨ ਦੀ ਖ਼ਬਰ ਮਿਲ ਹੀ ਜਾਂਦੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਦਿਵਾਇਆ ਜਾਵੇ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ |
ਪਿਛਲੀ ਖ਼ਬਰ ਹੜ੍ਹ ਕਾਰਨ ਲੈਂਟਰ ਦਾ ਹਿੱਸਾ ਡਿੱਗਣ ਨਾਲ ਜ਼ਖ਼ਮੀ ਹੋਈ ਬਜ਼ੁਰਗ ਮਹਿਲਾ ਨੇ ਤੋੜਿਆ ਦਮ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।