29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਧਾਰੀਵਾਲ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ ਸੰਬੰਧੀ ਏ.ਡੀ.ਸੀ. ਜਨਰਲ ਨੇ ਕੀਤਾ ਦੌਰਾ

ਅਜੀਤ ਡੈਸਕ 20-09-2025
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਤੇ ਲੋੜਾਂ ਨੂੰ ਮੁੱਖ ਰੱਖਦੇ ਹੋਏ ਏ.ਡੀ.ਸੀ. ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਨੇ ਧਾਰੀਵਾਲ ਦਾ ਦੌਰਾ ਕੀਤਾ | ਉਪਰੰਤ ਉਨ੍ਹਾਂ ਨਗਰ ਕੌਂਸਲ ਧਾਰੀਵਾਲ ਦਫ਼ਤਰ ਵਿਖੇ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ | ਇਸ ਸਬੰਧ ਵਿਚ ਨਗਰ ਕੌਂਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ਦੱਸਿਆ ਕਿ ਏ.ਡੀ.ਸੀ. ਜਨਰਲ ਡਾ. ਹਰਜਿੰਦਰ ਸਿੰਘ ਬੇਦੀ ਨੇ ਕੱਚੇ ਮਕਾਨ, ਬਰਸਾਤਾਂ ਕਾਰਨ ਡਿੱਗੇ ਮਕਾਨ ਤੇ ਹੋਰ ਸਾਫ਼-ਸਫ਼ਾਈ ਦੇ ਸਬੰਧ ਵਿਚ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਨਗਰ ਕੌਂਸਲ ਨੂੰ ਸਾਫ਼-ਸਫ਼ਾਈ ਲਈ ਟਰੈਕਟਰ ਨੂੰ ਲਗਾਏ ਜਾਣ ਵਾਲੇ ਔਜਾਰ ਮੁਹੱਈਆ ਕਰਵਾਉਣ, ਸੀਵਰੇਜ ਦੀ ਸਾਫ਼-ਸਫ਼ਾਈ ਲਈ ਮਸ਼ੀਨ ਆਦਿ ਵੀ ਮੁਹੱਈਆ ਜਲਦ ਹੀ ਕਰਵਾਉਣ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਧੰਦੋਈ ਸਕੂਲ ਦੇ ਵਿਹੜੇ 'ਚ ਜ਼ਿਲ੍ਹਾ ਪੱਧਰੀ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।