29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਮੀਟਿੰਗ

ਅਜੀਤ ਡੈਸਕ 20-09-2025
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਅਕਾਲੀ ਦਲ 'ਵਾਰਿਸ ਪੰਜਾਬ ਦੇ' ਪਾਰਟੀ ਦੀ ਮੀਟਿੰਗ ਪਿੰਡ ਮਸਾਣੀਆਂ (ਬਟਾਲਾ) ਵਿਖੇ ਗੁਰਪ੍ਰੀਤ ਸਿੰਘ ਦਾਬਾਂਵਾਲਾ ਜ਼ਿਲ੍ਹਾ ਕਮੇਟੀ ਮੈਂਬਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪਿ੍ਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਮੈਂਬਰ, ਗੁਰਦੇਵ ਸਿੰਘ ਸ਼ਾਹੀ ਸੀਨੀਅਰ ਆਗੂ, ਖੁਸ਼ਕਰਨ ਸਿੰਘ ਹੇਅਰ ਸੀਨੀਅਰ ਆਗੂ, ਹਰਬਖਸ਼ ਸਿੰਘ ਸਾਹੀ, ਰਣਜੀਤ ਸਿੰਘ ਪ੍ਰਧਾਨ, ਦਿਲਬਾਗ ਸਿੰਘ, ਜਸਵੰਤ ਸਿੰਘ ਠੇਕੇਦਾਰ, ਮੱਖਣ ਸਿੰਘ ਹੇਅਰ ਆਦਿ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਨੂੰ ਪੰਜਾਬ ਭਰ ਵਿਚ ਬਹੁਤ ਹੁੰਗਾਰਾ ਮਿਲ ਰਿਹਾ ਹੈ | ਖ਼ਾਸ ਕਰਕੇ ਨੌਜਵਾਨ ਵਰਗ ਆਪ ਮੁਹਾਰੇ ਪਾਰਟੀ ਨਾਲ ਜੁੜ ਰਿਹਾ ਹੈ | ਗੁਰਦੇਵ ਸਿੰਘ ਸ਼ਾਹੀ ਨੇ ਕਿਹਾ ਕਿ ਭਾਈ ਅੰਮਿ੍ਤਪਾਲ ਸਿੰਘ ਦੇ ਵਧਦੇ ਪ੍ਰਭਾਵ ਤੋਂ ਘਬਰਾਈਆਂ ਸਰਕਾਰਾਂ ਨੇ ਤੀਜੀ ਵਾਰ ਉਨ੍ਹਾਂ ਦੀ ਅੱੈਨ.ਐੱਸ.ਏ. ਵਧਾ ਦਿੱਤੀ ਹੈ, ਪਰ ਪੰਜਾਬ ਦੇ ਲੋਕ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਕੇ ਜ਼ੇਲਾਂ ਤੋਂ ਬਾਹਰ ਲਿਆਉਣ | ਗੁਰਪ੍ਰੀਤ ਸਿੰਘ ਬਟਾਲਾ ਜ਼ਿਲ੍ਹਾ ਕਮੇਟੀ ਮੈਂਬਰ ਨੇ ਸਾਰੇ ਪੰਜਾਬੀਆਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨਾਲ ਜੁੜਨ ਦਾ ਸੱਦਾ ਦਿੱਤਾ ਤੇ ਕਿਹਾ ਕਿ ਪੰਜਾਬ ਨੂੰ ਬਚਾਉਣ ਦੀ ਉਮੀਦ ਭਾਈ ਅੰਮਿ੍ਤਪਾਲ ਸਿੰਘ ਹੈ | ਖੁਸ਼ਕਰਨ ਸਿੰਘ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਹੀ ਕਰ ਸਕਦੀ ਹੈ | ਇਸ ਮੌਕੇ ਪਿੰਡ ਮਸਾਣੀਆਂ ਦੀ 11 ਮੈਂਬਰੀ ਕਮੇਟੀ ਬਣਾਈ ਗਈ, ਜਿਨ੍ਹਾਂ ਵਿਚ ਦਰਸ਼ਨ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਬਲਬੀਰ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ ਆਦਿ ਚੁਣੇ ਗਏ | ਮੀਟਿੰਗ 'ਚ ਵੱਡੀ ਗਿਣਤੀ ਵਿਚ ਪਿੰਡ ਮਸਾਣੀਆਂ ਦੇ ਵਸਨੀਕਾਂ ਨੇ ਭਾਗ ਲਿਆ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ | ਅਖੀਰ ਵਿਚ ਸਾਰਿਆਂ ਨੇ ਭਾਈ ਅੰਮਿ੍ਤਪਾਲ ਸਿੰਘ ਤੀਜੀ ਵਾਰ ਵਧਾਈ ਗਈ ਐੱਨ.ਐੱਸ.ਏ. ਦੀ ਨਿਖੇਧੀ ਕੀਤੀ | ਮੀਟਿੰਗ 'ਚ ਸਰਬਜੀਤ ਸਿੰਘ ਸੀਨੀਅਰ ਆਗੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਗੁਰਦਾਸਪੁਰ ਨੇ ਭਾਈ ਅੰਮਿ੍ਤਪਾਲ ਸਿੰਘ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ ਤੇ ਸਾਰੇ ਪੰਜਾਬੀਆਂ ਨੂੰ ਉਨ੍ਹਾਂ ਦੀ ਪਾਰਟੀ ਨਾਲ ਜੁੜਨ ਲਈ ਕਿਹਾ |
ਪਿਛਲੀ ਖ਼ਬਰ ਕਾਂਗਰਸ ਬਲਾਕ ਧਾਰੀਵਾਲ ਦਾ 'ਸੰਗਠਨ ਸਿਰਜਣ ਅਭਿਆਨ' ਤਹਿਤ ਭਰਵਾਂ ਇਕੱਠ ਅਗਲੀ ਖ਼ਬਰ ਧੰਦੋਈ ਸਕੂਲ ਦੇ ਵਿਹੜੇ 'ਚ ਜ਼ਿਲ੍ਹਾ ਪੱਧਰੀ 2 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।