29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਬਜ਼ਰਵਰ ਸੋਲੰਕੀ ਵਲੋਂ ਹਲਕਾ ਫ਼ਤਹਿਗੜ੍ਹ ਚੂੜੀਆਂ ਬਲਾਕ-2 ਦੀ ਮੀਟਿੰਗ

ਅਜੀਤ ਡੈਸਕ 20-09-2025
ਬਟਾਲਾ, 19 ਸਤੰਬਰ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਨੂੰ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਮਜ਼ਬੂਤ ਅਤੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਆਲ ਇੰਡੀਆ ਕਾਂਗਰਸ ਪਾਰਟੀ ਵਲੋਂ ਭੇਜੇ ਗਏ ਅਬਜਰਵਰ ਭਗਤ ਸਿੰਘ ਸੋਲੰਕੀ ਵਲੋਂ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਬਲਾਕ-2 ਦੀ ਮੀਟਿੰਗ ਪਿੰਡ ਦਿਆਲਗੜ੍ਹ ਵਿਖੇ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਸਾਬਕਾ ਮੰਤਰੀ ਦੀ ਅਗਵਾਈ ਵਿਚ ਕੀਤੀ ਗਈ | ਇਸ ਮੌਕੇ ਸ੍ਰੀ ਸੋਲੰਕੀ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਪਾਰਟੀ ਮੁਹੱਲੇ, ਪਿੰਡ, ਵਾਰਡ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਮਜ਼ਬੂਤ ਕਰ ਕੇ ਪਾਰਟੀ ਵਿਚ ਨਵੀਂ ਰੂਹ ਫੂਕ ਰਹੀ ਹੈ, ਜਿਸ ਦੇ ਤਹਿਤ ਬਲਾਕ ਤੇ ਹੁਣ ਜ਼ਿਲ੍ਹਾ ਪ੍ਰਧਾਨਾਂ ਦੇ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ | ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਅÏਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸੂਬੇ ਦੀ ਸੱਤਾ ਸੰਭਾਲੇਗੀ | ਇਸ ਮੌਕੇ ਵਿਧਾਇਕ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਆਏ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਜਿੱਥੇ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ, ਉੱਥੇ ਵਰਕਰਾਂ ਨੂੰ ਪਾਰਟੀ ਵਿਚ ਆਪਣੀ ਅਹਿਮੀਅਤ ਦਾ ਵੀ ਅਹਿਸਾਸ ਹੋਵੇਗਾ | ਇਸ ਮੌਕੇ ਪ੍ਰਧਾਨ ਸਵਿੰਦਰ ਸਿੰਘ, ਸਾਬਕਾ ਚੇਅਰਮੈਨ ਰਜਿੰਦਰ ਸਿੰਘ ਗੋਗੀ, ਸੁਖਦੇਵ ਸਿੰਘ ਘਸੀਟਪੁਰ, ਬਲਵਿੰਦਰ ਸਿੰਘ ਭੁੱਲਰ, ਟਹਿਲ ਸਿੰਘ, ਸੁਖਦੇਵ ਸਿੰਘ ਬਿਆਲ, ਸਰਪੰਚ ਬਖਤਾਵਰ ਸਿੰਘ, ਗੁੱਡੂ ਸੇਠ, ਸਰਪੰਚ ਗਿਨੀ, ਸਾਬਕਾ ਸਰਪੰਚ ਲਖਵਿੰਦਰ ਸਿੰਘ, ਸੰਤੋਖ ਸਿੰਘ ਮੈਨੇਜਰ, ਗੁਲਸ਼ਨ ਮਸੀਹ, ਨਵਜੋਤ ਸਿੰਘ ਜੋੜਾ ਸਿੰਘਾ, ਬੂਟਾ ਸਿੰਘ ਜੋੜਾ ਸਿੰਘਾ, ਕਾਲਾ ਸਰਪੰਚ, ਹੈਪੀ ਸਰਪੰਚ, ਭਿੰਡਰ ਉਦੋਵਾਲ, ਰਜਿੰਦਰ ਸਿੰਘ ਸੋਢੀ, ਸਰਪੰਚ ਦਲਜੀਤ ਸਿੰਘ, ਬਲਦੇਵ ਸਿੰਘ ਬੱਲ, ਸਰਪੰਚ ਮੋਹਨ ਸਿੰਘ, ਮਨਪ੍ਰੀਤ ਸਿੰਘ, ਲਖਵਿੰਦਰ ਸਿੰਘ ਕੋਟਲਾ ਸ਼ਾਹੀਆਂ, ਹੈਪੀ ਸਰੂਪਵਾਲੀ, ਅਵਤਾਰ ਸਿੰਘ ਛਿੱਤ, ਸਾਬੀ ਕਰਵਾਲੀਆਂ, ਸਤਨਾਮ ਸਿੰਘ, ਸਿਕੰਦਰ ਸਿੰਘ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਵਿਉਂਤਬੰਦੀ ਅਗਲੀ ਖ਼ਬਰ ਕਾਂਗਰਸ ਬਲਾਕ ਧਾਰੀਵਾਲ ਦਾ 'ਸੰਗਠਨ ਸਿਰਜਣ ਅਭਿਆਨ' ਤਹਿਤ ਭਰਵਾਂ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।